ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਦੀਆਂ ਸਮੇਤ ਵੱਖ-ਵੱਖ ਥਾਵਾਂ ’ਤੇ ਈਦ-ਉਲ-ਅਜ਼ਹਾ ਸ਼ਰਧਾ ਨਾਲ ਮਨਾਈ

12:39 PM Jun 17, 2024 IST

ਮਕਬੂਲ ਅਹਿਮਦ
ਕਾਦੀਆਂ, 17 ਜੂਨ
ਅੱਜ ਈਦ ਉਲ ਅਜ਼ਹਾ ਦਾ ਤਿਉਹਾਰ ਕਾਦੀਆਂ ਸਮੇਤ ਵੱਖ ਵੱਖ ਥਾਵਾਂ ’ਤੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਤੇ ਕਾਦੀਆਂ ਅਤੇ ਆਲੇ ਦੁਆਲੇ ਦੇ ਇਲਾਕੇ ਦੀ ਵੱਖ ਵੱਖ ਮਸਜਿਦਾਂ ’ਤੇ ਨਮਾਜ਼ੇ ਈਦ ਅਦਾ ਕੀਤੀ ਗਈ, ਜਿਸ ਵਿੱਚ ਸੈਂਕੜੇ ਮੁਸਲਮਾਨਾਂ ਨੇ ਸ਼ਿਰਕਤ ਕੀਤੀ। ਈਦ ਉਲ ਅਜ਼ਹਾ ਦੇ ਮੌਕੇ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਕੈਬਨਿਟ ਮੰਤਰੀ ਅਤੇ ਫ਼ਤਹਿਗੜ੍ਹ ਚੂੜੀਆਂ ਦੇ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਚਰਨਜੀਤ ਕੌਰ ਬਾਜਵਾ, ਸਾਬਕਾ ਵਿਧਾਇਕ ਫ਼ਤਿਹ ਜੰਗ ਸਿੰਘ ਬਾਜਵਾ, ਪ੍ਰੀਤ ਕੌਰ ਬਾਜਵਾ, ਹਲਕਾ ਬਟਾਲਾ ਤੋਂ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੋਫ਼ੈਸਰ ਈਮਾਨੁਲ ਨਾਹਰ ਸਣੇ ਹੋਰਾਂ ਨੇ ਈਦ ਦੀਆਂ ਵਧਾਈਆਂ ਦਿੱਤੀਆਂ ਹਨ।

Advertisement

Advertisement
Advertisement