For the best experience, open
https://m.punjabitribuneonline.com
on your mobile browser.
Advertisement

ਮਾਲਵੇ ਵਿੱਚ ਸ਼ਰਧਾ ਨਾਲ ਮਨਾਈ ਈਦ-ਉਲ-ਫ਼ਿਤਰ

09:04 AM Apr 12, 2024 IST
ਮਾਲਵੇ ਵਿੱਚ ਸ਼ਰਧਾ ਨਾਲ ਮਨਾਈ ਈਦ ਉਲ ਫ਼ਿਤਰ
ਬਠਿੰਡਾ ਵਿਚ ਈਦ ਦੀ ਨਮਾਜ਼ ਅਦਾ ਕਰਦੇ ਹੋਏ ਮੁਸਲਿਮ ਭਾਈਚਾਰੇ ਦੇ ਲੋਕ। -ਫੋਟੋ: ਪਵਨ ਸ਼ਰਮਾ
Advertisement

ਪੱਤਰ ਪ੍ਰੇਰਕ
ਮਾਨਸਾ, 11 ਅਪਰੈਲ
ਮੁਸਲਿਮ ਭਾਈਚਾਰੇ ਵੱਲੋਂ ਇਥੇ ਈਦਗਾਹ ਕਬਰਸਤਾਨ ਮਸਜਿਦ ਮਾਨਸਾ ਵਿਖੇ ਈਦ-ਉਲ-ਫ਼ਿਤਰ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਹਾਜ਼ੀ ਹਾਫ਼ਿਜ਼ ਉਮਰਦੀਨ ਵੱਲੋਂ ਪਹੁੰਚੇ ਹੋਏ ਨਮਾਜ਼ੀਆਂ ਨੂੰ ਜ਼ਕਾਤ ਅਤੇ ਰੋਜ਼ੇ ਦੀ ਅਤੇ ਨਮਾਜ਼ ਦੀ ਮਹੱਤਤਾ ਬਾਰੇ ਦੱਸਿਆ ਗਿਆ।
ਸ਼ਹਿਣਾ (ਪੱਤਰ ਪ੍ਰੇਰਕ): ਕਸਬੇ ਸ਼ਹਿਣਾ ਵਿੱਚ ਮੁਸਲਮਾਨ ਭਾਈਚਾਰੇ ਨੇ ਈਦ-ਉਲ-ਫਿਤਰ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਹਲਕਾ ਵਿਧਾਇਕ ਲਾਭ ਉਗੋਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਏਕਤਾ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦਾ ਹੈ।
ਬਠਿੰਡਾ (ਪੱਤਰ ਪ੍ਰੇਰਕ): ਬਠਿੰਡਾ ਵਿੱਚ ਅੱਜ ਈਦ-ਉਲ-ਫਿਤਰ ਦਾ ਤਿਉਹਾਰ ਵੱਡੀ ਈਦਗਾਹ ਆਬਾ ਬਸਤੀ ਅਤੇ ਹਾਜੀ ਰਤਨ ਦਰਗਾਹ ਵਿੱਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਆਪ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਅਤੇ ਹਲਕਾ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦਿੱਤੀ। ਇਸ ਮੌਕੇ ਮੁਸਲਿਮ ਹਿਊਮਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸਲੀਮ ਖਾਨ, ਨੂਰ ਮੁਹੰਮਦ, ਕੈਸ਼ੀਅਰ ਇਮਰਾਨ ਅਹਿਮਦ ਦੀ ਅਗਵਾਈ ਹੇਠ ਮੌਲਵੀ ਰਮਜਾਨ ਅਸ਼ਰਫ਼ ਵੱਲੋਂ ਨਮਾਜ਼ ਅਦਾ ਕੀਤੀ ਗਈ। ਸ੍ਰੀ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਆਪਸੀ ਭਾਈਚਾਰਕ ਸਾਂਝ ਵਧਾਉਣ ਲਈ ਬਚਨ ਵੱਧ ਹੈ।
ਟੱਲੇੇਵਾਲ (ਪੱਤਰ ਪ੍ਰੇਰਕ): ਬਰਨਾਲਾ ਵਿੱਚ ਧੂਮਧਾਮ ਨਾਲ ਈਦ ਦਾ ਤਿਉਹਾਰ ਮਨਾਇਆ ਗਿਆ। ਮੁਸਲਿਮ ਭਾਈਚਾਰੇ ਵੱਲੋਂ ਬਰਨਾਲਾ ਦੀ ਜਾਮਾ ਮਸਜਿਦ ਅਤੇ ਸੰਘੇੇੜਾ ਰੋਡ ਦੀ ਈਦਗਾਹ ‘ਤੇੇ ਈਦ ਦੀ ਨਮਾਜ਼ ਅਦਾ ਕੀਤੀ ਗਈ। ਇਸ ਮੌਕੇ ਸਿੱਖ ਅਤੇ ਹਿੰਦੂ ਧਰਮ ਦੇ ਅਹੁਦੇਦਾਰ ਅਤੇ ਰਾਜਸੀ ਪਾਰਟੀਆਂ ਦੇ ਲੋਕ ਵੀ ਈਦ ਦੀਆਂ ਖੁਸ਼ੀਆਂ ਵਿੱਚ ਸ਼ਾਮਲ ਹੋਏ ਅਤੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦਿੱਤੀ ਗਈ।

Advertisement

Advertisement
Author Image

Advertisement
Advertisement
×