For the best experience, open
https://m.punjabitribuneonline.com
on your mobile browser.
Advertisement

ਕਤਲ ਮਾਮਲੇ ’ਚ ਅੱਠ ਮੁਲਜ਼ਮ ਗ੍ਰਿਫ਼ਤਾਰ

07:54 AM Apr 02, 2024 IST
ਕਤਲ ਮਾਮਲੇ ’ਚ ਅੱਠ ਮੁਲਜ਼ਮ ਗ੍ਰਿਫ਼ਤਾਰ
Advertisement

ਨਵੀਂ ਦਿੱਲੀ ( ਪੱਤਰ ਪ੍ਰੇਰਕ): ਬੁਰਾੜੀ ਥਾਣਾ ਉੱਤਰੀ ਜ਼ਿਲ੍ਹੇ ਦੀ ਟੀਮ ਨੇ ਦਿਹਾੜੀਦਾਰ ਮਜ਼ਦੂਰ ਦਾ ਕਤਲ ਮਾਮਲਾ ਤਿੰਨ ਘੰਟਿਆਂ ਵਿੱਚ ਹੱਲ ਕਰਦਿਆਂ ਦੋ ਨਾਬਾਲਗਾਂ ਸਣੇ ਅੱਠ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਵਾਰਦਾਤ ’ਚ ਵਰਤੇ ਚਾਕੂ, ਇੱਕ ਮੋਟਰਸਾਈਕਲ ਅਤੇ ਸਕੂਟਰੀ ਵੀ ਬਰਾਮਦ ਕੀਤੀ ਹੈ। ਪੁਲੀਸ ਨੇ ਦੱਸਿਆ ਕਿ ਇਸ ਘਟਨਾ ਵਿੱਚ ਤਿੰਨ ਜਣਿਆਂ ਨੂੰ ਜ਼ਖ਼ਮੀ ਕੀਤਾ ਗਿਆ, ਜਿਨ੍ਹਾਂ ’ਚੋਂ ਇੱਕ ਮਜ਼ਦੂਰ ਅਖਿਲੇਸ਼ ਕੁਮਾਰ ਦੀ ਬੁਰਾੜੀ ਦੇ ਹਸਪਤਾਲ ਵਿੱਚ ਮੌਤ ਹੋ ਗਈ। ਜ਼ਖਮੀ ਚੰਦਨ ਨੇ ਪੁਲੀਸ ਨੂੰ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਆਪਣੇ ਦੋ ਸਾਥੀ ਮਜ਼ਦੂਰਾਂ ਨਾਲ ਹਰਿਤ ਵਿਹਾਰ ਵਿੱਚ ਉਸਾਰੀ ਦੇ ਕੰਮ ਵਿਚ ਲੱਗੇ ਹੋਏ ਸਨ ਕਿ ਦੋ ਲੜਕੇ ਸ਼ਰਾਬ ਦੇ ਨਸ਼ੇ ’ਚ ਮੋਟਰਸਾਈਕਲ ’ਤੇ ਆਏ ਅਤੇ ਉਨ੍ਹਾਂ ਨੂੰ ਭੱਦੀ ਸ਼ਬਦਾਵਲੀ ਬੋਲਣ ਲੱਗੇ। ਇਸ ਤੋਂ ਬਾਅਦ ਉਨ੍ਹਾਂ ਨੂੰ ਧਮਕੀਆਂ ਦਿੰਦੇ ਹੋਏ ਚਲੇ ਗਏ ਤੇ ਆਪਣੇ ਹੋਰ ਸਾਥੀਆਂ ਨਾਲ ਆਏ, ਜਿਨ੍ਹਾਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ।

Advertisement

Advertisement
Author Image

joginder kumar

View all posts

Advertisement
Advertisement
×