For the best experience, open
https://m.punjabitribuneonline.com
on your mobile browser.
Advertisement

ਵਿਦੇਸ਼ ਭੇਜਣ ਦੇ ਨਾਮ ’ਤੇ ਸਾਢੇ ਅੱਠ ਲੱਖ ਰੁਪਏ ਠੱਗੇ

08:58 AM Mar 22, 2024 IST
ਵਿਦੇਸ਼ ਭੇਜਣ ਦੇ ਨਾਮ ’ਤੇ ਸਾਢੇ ਅੱਠ ਲੱਖ ਰੁਪਏ ਠੱਗੇ
Advertisement

ਪੱਤਰ ਪ੍ਰੇਰਕ
ਜ਼ੀਰਾ, 21 ਮਾਰਚ
ਪਿੰਡ ਬੇਰੀ ਕਾਦਰਾਬਾਦ ਦੇ ਇੱਕ ਵਿਅਕਤੀ ਕੋਲੋਂ ਵਿਦੇਸ਼ ਭੇਜਣ ਦੇ ਨਾਮ ’ਤੇ 8 ਲੱਖ 70 ਹਜ਼ਾਰ ਰੁਪਏ ਠੱਗੇ ਜਾਣ ਦਾ ਸਮਾਚਾਰ ਮਿਲਿਆ ਹੈ। ਪੰਜਾਬ ਸਿੰਘ ਵਾਸੀ ਪਿੰਡ ਬੇਰੀ ਕਾਦਰਾਬਾਦ ਨੇ ਦੱਸਿਆ ਕਿ ਉਹ ਟੂਰਿਸਟ ਵੀਜ਼ੇ ’ਤੇ ਮਲੇਸ਼ੀਆ ਗਿਆ ਹੋਇਆ ਸੀ ਉੱਥੇ ਉਸ ਦੀ ਜਾਣ-ਪਛਾਣ ਬਲਵਿੰਦਰ ਸਿੰਘ ਵਾਸੀ ਲੁਧਿਆਣਾ ਨਾਲ ਹੋਈ ਸੀ, ਜਿਸ ਨੇ ਉਸ ਨੂੰ ਕਿਹਾ ਕਿ ਉਸ ਦੀ ਜਾਣ-ਪਛਾਣ ਹਰਭਜਨ ਸਿੰਘ ਵਾਸੀ ਲੁਧਿਆਣਾ ਨਾਲ ਹੈ, ਜੋ ਉਸ ਨੂੰ ਕੈਨੇਡਾ ਭੇਜ ਸਕਦਾ ਹੈ ਅਤੇ 15 ਲੱਖ ਰੁਪਏ ਖਰਚਾ ਆਵੇਗਾ। ਪੰਜਾਬ ਸਿੰਘ ਨੇ ਕਿਹਾ ਕਿ ਉਕਤ ਵਿਅਕਤੀਆਂ ਨੇ ਉਸ ਨੂੰ ਝਾਂਸੇ ਵਿੱਚ ਲੈ ਲਿਆ ਅਤੇ ਉਸ ਨੇ ਵੱਖ-ਵੱਖ ਤਰੀਕਾਂ ਨੂੰ ਹਰਭਜਨ ਸਿੰਘ ਦੇ ਖਾਤੇ ਵਿੱਚ ਕੁੱਲ 8 ਲੱਖ 70 ਹਜ਼ਾਰ ਰੁਪਏ ਪਾ ਦਿੱਤੇ ਪਰ ਮੁਲਜ਼ਮਾਂ ਨੇ ਉਸ ਨੂੰ ਵਿਦੇਸ਼ ਨਹੀਂ ਭੇਜਿਆ ਅਤੇ ਨਾ ਹੀ ਊਸ ਪੈਸੇ ਵਾਪਸ ਕੀਤੇ। ਇਸ ਸਬੰਧੀ ਥਾਣਾ ਸਦਰ ਜ਼ੀਰਾ ਪੁਲੀਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

Advertisement

Advertisement
Author Image

Advertisement
Advertisement
×