ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਂਦਰੀ ਜੇਲ੍ਹ ’ਚ ਤਸਕਰੀ ਕਰਨ ਦੇ ਦੋਸ਼ ਹੇਠ ਅੱਠ ਗ੍ਰਿਫ਼ਤਾਰ

07:19 AM Jun 06, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 5 ਜੂਨ
ਅੰਮ੍ਰਿਤਸਰ ਕੇਂਦਰੀ ਜੇਲ੍ਹ ’ਚੋਂ ਪਿਛਲੇ ਪੰਜ ਮਹੀਨਿਆਂ ਵਿੱਚ ਜ਼ਬਤ ਕੀਤੇ ਗਏ ਲਗਪਗ 400 ਮੋਬਾਈਲ ਫੋਨਾਂ ਦੇ ਮਾਮਲੇ ਦੀ ਪੜਤਾਲ ਕਰਨ ਤੋਂ ਬਾਅਦ ਪੰਜਾਬ ਪੁਲੀਸ ਨੇ ਜੇਲ੍ਹ ਵਿੱਚ ਨਸ਼ੀਲੇ ਪਦਾਰਥਾਂ ਅਤੇ ਮੋਬਾਈਲ ਫੋਨਾਂ ਸਣੇ ਪਾਬੰਦੀਸ਼ੁਦਾ ਸਮੱਗਰੀ ਦੀ ਤਸਕਰੀ ਕਰਨ ਵਾਲੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਜਾਂਚ ਦੌਰਾਨ ਕੁੱਲ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਇੱਕ ਲੈਬ ਟੈਕਨੀਸ਼ੀਅਨ ਜਸਦੀਪ ਸਿੰਘ, ਪੰਜਵੀਂ ਇੰਡੀਅਨ ਰਿਜ਼ਰਵ ਬਟਾਲੀਅਨ (ਆਈਆਰਬੀ) ਦਾ ਕਾਂਸਟੇਬਲ ਮੰਗਤ ਸਿੰਘ, ਸਾਬਕਾ ਕੈਦੀ ਜੈ ਕੁਸ਼ ਭੱਟੀ ਅਤੇ ਇੱਕ ਗੈਂਗਸਟਰ ਸਾਜਨ ਕਲਿਆਣ ਉਰਫ਼ ਡੱਡੂ ਸ਼ਾਮਲ ਹਨ। ਨਾਮਜ਼ਦ ਅਤੇ ਗ੍ਰਿਫਤਾਰ ਕੀਤੇ ਗਏ ਹੋਰ ਕੈਦੀਆਂ ਵਿੱਚ ਅਵਤਾਰ ਸਿੰਘ, ਗੁਰਜੀਤ ਸਿੰਘ, ਲਵਪ੍ਰੀਤ ਸਿੰਘ ਅਤੇ ਗੁਰਮੀਤ ਸਿੰਘ ਸ਼ਾਮਲ ਹਨ।
ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਜੇਲ੍ਹ ਵਿੱਚ ਤਾਇਨਾਤ ਲੈਬ ਟੈਕਨੀਸ਼ੀਅਨ ਜਸਦੀਪ ਸਿੰਘ ਪਿਛਲੇ ਦੋ ਸਾਲਾਂ ਤੋਂ ਐੱਚਆਈਵੀ ਮਰੀਜ਼ਾਂ ਦੇ ਖੂਨ ਦੇ ਨਮੂਨੇ ਲੈਣ ਲਈ ਕੰਮ ਕਰ ਰਿਹਾ ਸੀ। ਉਸ ਨੇ ਜੇਲ੍ਹ ਵਿਚ ਕੈਦੀਆਂ ਅਤੇ ਅੰਦਰ ਤਾਇਨਾਤ ਪੁਲੀਸ ਵਾਲਿਆਂ ਨਾਲ ਆਪਣੇ ਸਬੰਧ ਸਥਾਪਤ ਕੀਤੇ ਹੋਏ ਸਨ। ਉਹ 5000 ਰੁਪਏ ਪ੍ਰਤੀ ਡਿਲਵਰੀ ਕਮਿਸ਼ਨ ਲੈ ਰਿਹਾ ਸੀ। ਪੁਲੀਸ ਨੇ ਉਸ ਕੋਲੋਂ 149 ਗ੍ਰਾਮ ਅਫੀਮ ਅਤੇ 8400 ਰੁਪਏ ਡਰੱਗ ਮਨੀ ਵਜੋਂ ਬਰਾਮਦ ਕੀਤੇ ਹਨ। ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਸਟੇਬਲ ਮੰਗਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ।

Advertisement

Advertisement
Advertisement