ਨਸ਼ਾ ਤਸਕਰੀ ਦੇ ਦੋਸ਼ ਹੇਠ ਅੱਠ ਕਾਬੂ
09:06 AM Dec 15, 2024 IST
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 14 ਦਸੰਬਰ
ਸੰਗਰੂਰ ਜ਼ਿਲ੍ਹਾ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇੱਕ ਹਫ਼ਤੇ ’ਚ 6 ਕੇਸ ਦਰਜ ਕਰਕੇ 8 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਕੋਲੋਂ 11 ਗ੍ਰਾਮ ਹੈਰੋਇਨ, 30 ਕਿਲੋ ਭੁੱਕੀ ਚੂਰਾ ਪੋਸਤ ਅਤੇ 56 ਲਿਟਰ ਸ਼ਰਾਬ ਬਰਾਮਦ ਕੀਤੀ ਗਈ ਹੈ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ 7 ਤੋਂ 13 ਦਸੰਬਰ ਤੱਕ ਕਾਰਵਾਈ ਕਰਦਿਆਂ ਨਸ਼ਿਆਂ ਦੇ 3 ਕੇਸ ਦਰਜ ਕਰਕੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 11 ਗ੍ਰਾਮ ਹੈਰੋਇਨ ਅਤੇ 30 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ ਹੈ। ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ 3 ਕੇਸ ਦਰਜ ਕਰਕੇ 3 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਸੱਟੇ ਦਾ ਧੰਦਾ ਕਰਨ ਵਾਲੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 18,600 ਰੁਪਏ ਬਰਾਮਦ ਕੀਤੇ ਹਨ।
Advertisement
Advertisement