ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ੀਲੇ ਪਦਾਰਥਾਂ ਸਣੇ ਅੱਠ ਗ੍ਰਿਫ਼ਤਾਰ

07:29 AM Aug 27, 2023 IST

ਸ਼ਗਨ ਕਟਾਰੀਆ
ਬਠਿੰਡਾ, 26 ਅਗਸਤ
ਜ਼ਿਲ੍ਹਾ ਪੁਲੀਸ ਨੇ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਕੇਸ ਦਰਜ ਕੀਤਾ ਗਿਆ ਹੈ। ਥਾਣਾ ਕੈਨਾਲ ਕਲੋਨੀ ਦੇ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਅਨੁਸਾਰ ਪਰਸ ਰਾਮ ਨਗਰ ਵਿੱਚ ਕੀਤੀ ਨਾਕੇਬੰਦੀ ਦੌਰਾਨ ਬੋਹੜ ਸਿੰਘ ਵਾਸੀ ਪਰਸਰਾਮ ਨਗਰ ਨੂੰ ਗ੍ਰਿਫ਼ਤਾਰ ਕਰ ਕੇ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਥਾਣਾ ਥਰਮਲ ਦੇ ਸਬ ਇੰਸਪੈਕਟਰ ਵਿਪਨ ਚਹਿਲ ਨੇ ਦੱਸਿਆ ਕਿ ਸਰਹੰਦ ਨਹਿਰ ’ਤੇ ਸਥਿਤ ਲੇਕ ਵਿਊ ਗੈਸਟ ਹਾਊਸ ਕੋਲੋਂ ਇਕ ਨੌਜਵਾਨ ਨੂੰ ਸ਼ੱਕੀ ਹਾਲਤ ਵਿਚ ਘੁੰਮਦੇ ਵੇਖ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁਲਜ਼ਮ ਵਿਕਾਰ ਸਿੰਘ ਵਾਸੀ ਸੁੱਚਾ ਸਿੰਘ ਨਗਰ ਨੂੰ ਗ੍ਰਿਫ਼ਤਾਰ ਕਰ ਕੇ ਕੇਸ ਦਰਜ ਕੀਤਾ ਗਿਆ ਹੈ। ਥਾਣਾ ਨੇਹੀਆਂ ਵਾਲਾ ਦੇ ਹੌਲਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਅਰਸ਼ਦੀਪ ਸਿੰਘ ਵਾਸੀ ਪਿੰਡ ਹਰਰਾਏਪੁਰ ਨੂੰ ਗ੍ਰਿਫ਼ਤਾਰ ਕਰਕੇ 140 ਲਿਟਰ ਲਾਹਣ ਬਰਾਮਦ ਕੀਤਾ ਗਿਆ ਹੈ। ਥਾਣਾ ਸਦਰ ਰਾਮਪੁਰਾ ਦੇ ਇੰਸਪੈਕਟਰ ਹਰਬੰਸ ਸਿੰਘ ਅਨੁਸਾਰ ਧਰਮਪ੍ਰੀਤ ਸਿੰਘ ਵਾਸੀ ਪਿੰਡ ਚਾਉਕੇ ਨੂੰ ਗ੍ਰਿਫ਼ਤਾਰ ਕਰ ਕੇ 700 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਥਾਣਾ ਬਾਲਿਆਂ ਵਾਲੀ ਦੇ ਸਬ ਇੰਸਪੈਕਟਰ ਸੰਦੀਪ ਸਿੰਘ ਨੇ ਦੱਸਿਆ ਪਿੰਡ ਭੂੰਦੜ ਕੋਲ ਮੋਟਰਸਾਈਕਲ ਸਵਾਰ ਜਤਿੰਦਰ ਸਿੰਘ ਅਤੇ ਜੱਸਾ ਸਿੰਘ ਵਾਸੀ ਪਿੰਡ ਮਹਿਰਾਜ ਕੋਲੋਂ 1400 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਰਾਮਾ ਮੰਡੀ ’ਚ ਮੁਖਤਿਆਰ ਸਿੰਘ ਅਤੇ ਅਮਰਜੀਤ ਸਿੰਘ ਵਾਸੀ ਬੰਗੀ ਨਿਹਾਲ ਸਿੰਘ ਖ਼ਿਲਾਫ਼ 48 ਬੋਤਲਾਂ ਸ਼ਰਾਬ ਲਿਆਉਣ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕਰਕੇ ਪਰਚਾ ਦਰਜ ਕੀਤਾ ਗਿਆ ਹੈ।

Advertisement

Advertisement