ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ੀਲੇ ਪਦਾਰਥਾਂ ਸਣੇ ਅੱਠ ਕਾਬੂ

08:04 AM Jan 20, 2024 IST
ਮਾਨਸਾ ਪੁਲੀਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤੇ ਗਏ ਮੁਲਜ਼ਮ। -ਫੋਟੋ:ਮਾਨ

ਪੱਤਰ ਪ੍ਰੇਰਕ
ਮਾਨਸਾ, 19 ਜਨਵਰੀ
ਮਾਨਸਾ ਪੁਲੀਸ ਨੇ ਵੱਖ-ਵੱਖ ਮਾਮਲਿਆਂ ਵਿੱਚ 8 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 26 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕਾਰ,5 ਗ੍ਰਾਮ ਸਮੈਕ ਅਤੇ 360 ਕੈਪਸੂਲ ਕੀਤੇ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਸੀਨੀਅਰ ਕਪਤਾਨ ਪੁਲੀਸ ਡਾ.ਨਾਨਕ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਵੱਲੋਂ ਸੀਰਾ ਸਿੰਘ, ਬੂਟਾ ਸਿੰਘ ਵਾਸੀ ਸਿਰਸੀਵਾਲਾ, ਮੰਨੂ ਬਾਈ, ਜਿੰਦੋ ਕੌਰ ਵਾਸੀ ਬਾੜੀ ਜਿਲ੍ਹਾ ਰਾਏਸਨ (ਮੱਧ ਪ੍ਰਦੇਸ) ਨੂੰ 26 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕਾਰ ਸਵਿਫਟ ਡਿਜ਼ਾਇਰ ਨੰ:ਪੀ.ਬੀ 11 ਸੀ.ਕੇ 3737 ਕਾਬੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਹਰਗੋਪਾਲ ਸਿੰਘ ਵਾਸੀ ਅਹਿਮਦਪੁਰ ਪਾਸੋਂ 5 ਗ੍ਰਾਮ ਸਮੈਕ ਦੀ ਬਰਾਮਦਗੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਕਰਕੇ 3 ਵਿਅਕਤੀਆਂ ਨੂੰ ਕਾਬੂ ਕਰਕੇ 360 ਸਿਗਨੇਚਰ ਕੈਪਸੂਲਾਂ ਦੀ ਬਰਾਮਦਗੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਫੜੇ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਕਾਰਵਾਈ ਆਰੰਭ ਕੀਤੀ ਗਈ ਹੈ। ਉਨ੍ਹਾਂ ਇਹ ਕਾਰਵਾਈ ਅੱਗੇ ਵੀ ਜਾਰੀ ਰੱਖਣ ਦੀ ਚਿਤਾਵਨੀ ਦਿੱਤੀ।

Advertisement

Advertisement
Advertisement