ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੱਠ ਲਾਭਪਾਤਰੀਆਂ ਨੂੰ ਘਰਾਂ ਦੀਆਂ ਚਾਬੀਆਂ ਸੌਂਪੀਆਂ

12:02 PM Sep 18, 2024 IST
ਬੰਗਾ ਵਿੱਚ ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਸੌਂਪਦੇ ਹੋਏ ਵਿਧਾਇਕ ਸੁਖਵਿੰਦਰ ਸੁੱਖੀ।

ਪੱਤਰ ਪ੍ਰੇਰਕ
ਫਗਵਾੜਾ, 17 ਸਤੰਬਰ
ਬਲਾਕ ਵਿਕਾਸ ਤੇ ਪੰਚਾਇਤ ਦਫਤਰ ਫਗਵਾੜਾ ਵਿੱਚ ਅੱਜ ਬੀਡੀਪੀਓ ਰਾਮਪਾਲ ਰਾਣਾ ਦੀ ਅਗਵਾਈ ਹੇਠ ਲੋੜਵੰਦਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਤਿਆਰ ਕੀਤੇ 8 ਘਰਾਂ ਦੀਆਂ ਚਾਬੀਆਂ ਅਤੇ ਯੋਜਨਾ ਅਧੀਨ ਪਾਸ ਘਰਾਂ ਦੇ 13 ਨਵੇਂ ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਦੇਣ ਸਬੰਧੀ ਸਮਾਗਮ ਕੀਤਾ ਗਿਆ।
ਸਮਾਗਮ ’ਚ ਐੱਸਡੀਐੱਮ. ਜਸ਼ਨਜੀਤ ਸਿੰਘ ਅਤੇ ‘ਆਪ’ ਹਲਕਾ ਵਿਧਾਨਸਭਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਵੀ ਮੌਜੂਦ ਰਹੇ। ਉਨ੍ਹਾਂ ਤਿਆਰ ਹੋਏ 8 ਮਕਾਨਾਂ ਦੀਆਂ ਚਾਬੀਆਂ ਲੋੜਵੰਦ ਲਾਭਪਾਤਰੀਆਂ ਨੂੰ ਦਿੱਤੀਆਂ ਉੱਥੇ ਹੀ 13 ਨਵੇਂ ਪਾਸ ਹੋਏ ਘਰਾਂ ਦੇ ਮਨਜ਼ੂਰੀ ਪੱਤਰ ਵੀ ਦਿੱਤੇ।
ਬੰਗਾ (ਪੱਤਰ ਪ੍ਰੇਰਕ): ਹਲਕਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ 106 ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੇਂਦਰ ਅਤੇ ਸੂਬੇ ਦੀਆਂ ਸਰਕਾਰਾਂ ਵੱਲੋਂ ਮਿਲਦੀਆਂ ਸੁੱਖ ਸਹੂਲਤਾਂ ਦਾ ਲਾਭ ਲੈਣਾ ਚਾਹੀਦਾ ਹੈ। ਵਿਧਾਇਕ ਨੇ ਹਾਜ਼ਰੀਨ ਨਾਲ ਪੰਜਾਬ ਸਰਕਾਰ ਵਲੋਂ ਮਿਲ ਰਹੀਆਂ ਬਹੁਪੱਖੀ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

Advertisement

Advertisement