ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੇਸ਼ ਵਿੱਚ ਅੱਠ ਕਰੋੜ ਨਵੀਆਂ ਨੌਕਰੀਆਂ ਪੈਦਾ ਹੋਈਆਂ: ਮੋਦੀ

07:47 AM Jul 14, 2024 IST
ਸਮਾਗਮ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਖੜ੍ਹੇ ਮਹਾਰਾਸ਼ਟਰ ਦੇ ਰਾਜਪਾਲ ਰਾਮੇਸ਼ ਬੈਸ, ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉੱਪ ਮੰਤਰੀ ਦੇਵੇਂਦਰ ਫੜਨਵੀਸ। -ਫੋਟੋ: ਪੀਟੀਆਈ

ਮੁੰਬਈ, 13 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੀ ਇੱਕ ਰਿਪੋਰਟ ਅਨੁਸਾਰ ਪਿਛਲੇ 3-4 ਸਾਲਾਂ ’ਚ ਦੇਸ਼ ’ਚ ਅੱਠ ਕਰੋੜ ਨਵੀਆਂ ਨੌਕਰੀਆਂ ਪੈਦਾ ਹੋਈਆਂ ਹਨ। ਮੋਦੀ ਮੁੰਬਈ ਦੇ ਗੋਰੇਗਾਓਂ ਇਲਾਕੇ ਵਿੱਚ ਸੜਕਾਂ, ਰੇਲਵੇ ਤੇ ਬੰਦਰਗਾਹਾਂ ਨਾਲ ਸਬੰਧਤ 29 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨ ਤੇ ਨੀਂਹ ਪੱਥਰ ਰੱਖਣ ਤੋਂ ਬਾਅਦ ਇੱਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
ਮੋਦੀ ਨੇ ਕਿਹਾ, ‘ਆਰਬੀਆਈ ਨੇ ਹਾਲ ਹੀ ਵਿੱਚ ਰੁਜ਼ਗਾਰ ਬਾਰੇ ਇੱਕ ਵਿਸਥਾਰਤ ਰਿਪੋਰਟ ਪ੍ਰਕਾਸ਼ਤ ਕੀਤੀ ਹੈ। ਰਿਪੋਰਟ ਅਨੁਸਾਰ ਪਿਛਲੇ 3-4 ਸਾਲਾਂ ’ਚ ਤਕਰੀਬਨ ਅੱਠ ਕਰੋੜ ਨਵੀਆਂ ਨੌਕਰੀਆਂ ਪੈਦਾ ਹੋਈਆਂ ਹਨ। ਇਸ ਅੰਕੜੇ ਨੇ ਨੌਕਰੀਆਂ ਬਾਰੇ ਫਰਜ਼ੀ ਖ਼ਬਰਾਂ ਫੈਲਾਉਣ ਵਾਲਿਆਂ ਨੂੰ ਚੁੱਪ ਕਰਵਾ ਦਿੱਤਾ ਹੈ।’ ਉਨ੍ਹਾਂ ਕਿਹਾ, ‘ਦੇਸ਼ ’ਚ ਹੁਨਰ ਵਿਕਾਸ ਤੇ ਰੁਜ਼ਗਾਰ ਦੀ ਜ਼ਰੂਰਤ ਹੈ ਅਤੇ ਸਾਡੀ ਸਰਕਾਰ ਇਸ ਦਿਸ਼ਾ ’ਚ ਕੰਮ ਕਰ ਰਹੀ ਹੈ।’ ਪ੍ਰਧਾਨ ਮੰਤਰੀ ਨੇ ਕਿਹਾ ਕਿ ਮੁੰਬਈ ਤੇ ਉਸ ਦੇ ਨੇੜਲੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨਾਲ ਸ਼ਹਿਰ ਦੇ ਨੇੜਲੇ ਇਲਾਕਿਆਂ ਨਾਲ ਸੰਪਰਕ ਵਧੇਗਾ। ਉਨ੍ਹਾਂ ਕਿਹਾ, ‘ਛੋਟੇ ਤੇ ਵੱਡੇ ਨਿਵੇਸ਼ਕਾਂ ਨੇ ਸਾਡੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਉਤਸ਼ਾਹ ਨਾਲ ਸਵਾਗਤ ਕੀਤਾ ਹੈ।’ ਮੋਦੀ ਨੇ ਕਿਹਾ, ‘ਮੇਰਾ ਟੀਚਾ ਮਹਾਰਾਸ਼ਟਰ ਨੂੰ ਦੁਨੀਆ ਦੀ ਸਭ ਤੋਂ ਵੱਡੀ ਵਿੱਤੀ ਸ਼ਕਤੀ ਬਣਾਉਣਾ ਤੇ ਮੁੰਬਈ ਨੂੰ ਆਲਮੀ ਫਿਨਟੈੱਕ ਰਾਜਧਾਨੀ ਬਣਾਉਣਾ ਹੈ।’ -ਪੀਟੀਆਈ

Advertisement

Advertisement