ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਜ਼ਰਾਈਲ ਦੇ ਹਮਲਿਆਂ ਕਾਰਨ ਬੈਰੂਤ ’ਚ ਹਿਜ਼ਬੁੱਲਾ ਦੇ ਸੀਨੀਅਰ ਆਗੂ ਸਣੇ ਨੌਂ ਹਲਾਕ ਤੇ 60 ਜ਼ਖ਼ਮੀ ਹੋਣ ਦਾ ਦਾਅਵਾ

08:51 PM Sep 20, 2024 IST
ਬੈਰੂਤ ਦੇ ਇਕ ਉਪ ਨਗਰ ਇਲਾਕੇ ਵਿੱਚ ਇਜ਼ਰਾਇਲੀ ਹਮਲੇ ਵਿੱਚ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਕਾਰਾਂ ’ਤੇ ਚੜ੍ਹ ਕੇ ਨੁਕਸਾਨ ਦਾ ਜਾਇਜ਼ਾ ਲੈਂਦੇ ਹੋਏ ਲੋਕ। -ਫੋਟੋ: ਪੀਟੀਆਈ

ਬੈਰੂਤ, 20 ਸਤੰਬਰ
ਇਜ਼ਰਾਇਲੀ ਫੌਜ ਨੇ ਐਲਾਨ ਕੀਤਾ ਹੈ ਕਿ ਉਸ ਵੱਲੋਂ ਅੱਜ ਬੈਰੂਤ ਵਿੱਚ ਕੀਤੇ ਗਏ ਹਵਾਈ ਹਮਲਿਆਂ ’ਚ ਹਿਜ਼ਬੁੱਲਾ ਦਾ ਇਕ ਸੀਨੀਅਰ ਆਗੂ ਇਬਰਾਹਿਮ ਆਕਿਲ ਮਾਰਿਆ ਗਿਆ। ਹਾਲਾਂਕਿ, ਖ਼ਬਰ ਲਿਖੇ ਜਾਣ ਤੱਕ ਹਿਜ਼ਬੁੱਲਾ ਵੱਲੋਂ ਆਕਿਲ ਦੀ ਮੌਤ ਦੀ ਪੁਸ਼ਟੀ ਨਹੀਂ ਕੀਤੀ ਗਈ ਸੀ। ਉਂਝ, ਇਜ਼ਰਾਈਲ ਦੇ ਇਨ੍ਹਾਂ ਹਮਲਿਆਂ ਵਿੱਚ ਆਕਿਲ ਸਣੇ ਨੌਂ ਵਿਅਕਤੀਆਂ ਦੀ ਮੌਤ ਹੋ ਗਈ ਅਤੇ 60 ਹੋਰ ਜ਼ਖ਼ਮੀ ਹੋ ਗਏ।
ਇਸ ਤੋਂ ਪਹਿਲਾਂ ਹਿਜ਼ਬੁੱਲਾ ਨੇ ਅੱਜ ਲਿਬਨਾਨ ਦੀ ਸਰਹੱਦ ਦੇ ਨਾਲ ਲੱਗਦੇ ਇਜ਼ਰਾਈਲ ਦੇ ਇਲਾਕੇ ਵਿੱਚ 140 ਤੋਂ ਜ਼ਿਆਦਾ ਰਾਕੇਟ ਦਾਗੇ, ਜਿਸ ਦੇ ਜਵਾਬ ਵਿੱਚ ਇਜ਼ਰਾਇਲੀ ਫੌਜ ਨੇ ਲਿਬਨਾਨ ਦੇ ਬੈਰੂਤ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ ’ਤੇ ਹਵਾਈ ਹਮਲੇ ਕੀਤੇ। -ਏਪੀ

Advertisement

Advertisement