ਕੇਂਦਰੀ ਜੇਲ੍ਹ ’ਚੋਂ ਅੱਠ ਮੋਬਾਈਲ ਬਰਾਮਦ
08:18 AM Jan 18, 2024 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 17 ਜਨਵਰੀ
ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਹਵਾਲਾਤੀਆਂ ਤੋਂ ਅੱਠ ਮੋਬਾਈਲ ਫੋਨ ਬਰਾਮਦ ਹੋਏ ਹਨ। ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਸਤਨਾਮ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਚੈਕਿੰਗ ਦੌਰਾਨ ਹਵਾਲਾਤੀਆਂ ਅਮਨਦੀਪ ਸਿੰਘ ਉਰਫ਼ ਅਮਨ, ਗਗਨ ਗਰੋਵਰ ਉਰਫ਼ ਹਿਮਾਂਸ਼, ਗੁਰਦੀਪ ਸਿੰਘ ਉਰਫ਼ ਗੋਲੂ, ਅਨਿਲ ਕੁਮਾਰ, ਬਲਜਿੰਦਰ ਸਿੰਘ ਉਰਫ਼ ਇੰਦਾ ਅਤੇ ਲੱਕੀ ਪਾਸੋਂ ਛੇ ਮੋਬਾਈਲ ਫੋਨ ਬਰਾਮਦ ਹੋਏ ਹਨ। ਇਸੇ ਤਰ੍ਹਾਂ ਸਹਾਇਕ ਸੁਪਰਡੈਂਟ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਕੀਤੀ ਅਚਨਚੇਤ ਚੈਕਿੰਗ ਦੌਰਾਨ ਹਵਾਲਾਤੀਆਂ ਅਕਾਸ਼ ਚੋਪੜਾ ਉਰਫ਼ ਹਨੀ, ਅਸ਼ੀਸ਼ ਮਸੀਹ, ਜਸਵਿੰਦਰ ਸਿੰਘ ਉਰਫ਼ ਜੱਸਾ ਅਤੇ ਗਗਨਦੀਪ ਸਿੰਘ ਉਰਫ਼ ਨਾਨਾ ਕੋਲੋਂ ਦੋ ਮੋਬਾਈਲ ਫੋਨ ਬਰਾਮਦ ਹੋਏ ਹਨ।
Advertisement
Advertisement