ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੂਬੇ ਦੀਆਂ ਅੱਠ ’ਵਰਸਿਟੀਆਂ ਵਾਈਸ ਚਾਂਸਲਰਾਂ ਤੋਂ ਸੱਖਣੀਆਂ: ਔਜਲਾ

09:03 AM Nov 25, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 24 ਨਵੰਬਰ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਜਲਦੀ ਤੋਂ ਜਲਦੀ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਨਿਯੁਕਤ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਛੇ ਯੂਨੀਵਰਸਿਟੀਆਂ ਪਹਿਲਾਂ ਹੀ ਵੀਸੀ ਤੋਂ ਬਿਨਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ, ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ, ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ, ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ, ਹੁਸ਼ਿਆਰਪੁਰ ਅਤੇ ਐੱਮ.ਬੀ.ਐੱਸ. ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਤਿੰਨ ਮਹੀਨੇ ਤੋਂ ਬਿਨਾਂ ਵਾਈਸ ਚਾਂਸਲਰ ਕੰਮ ਕਰ ਰਹੀਆਂ ਹਨ ਅਤੇ ਹੁਣ ਇੱਕ ਹੋਰ ਵੱਕਾਰੀ ਯੂਨੀਵਰਸਿਟੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਤਰਨ ਤਾਰਨ ਵੀ ਬਿਨਾਂ ਵਾਈਸ ਚਾਂਸਲਰ ਤੋਂ ਹੋ ਗਈ ਹੈ। ਸ੍ਰੀ ਔਜਲਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨ ਤਾਰਨ ਦੇ ਮੌਜੂਦਾ ਉਪ ਕੁਲਪਤੀ ਡਾ. ਜਸਪਾਲ ਸਿੰਘ ਦਾ ਵਧਾਇਆ ਗਿਆ ਕਾਰਜਕਾਲ 16 ਨਵੰਬਰ, 2024 ਨੂੰ ਸਮਾਪਤ ਹੋ ਗਿਆ ਹੈ। ਹੁਣ ਯੂਨੀਵਰਸਿਟੀ ਵਿੱਚ ਕੋਈ ਰੈਗੂਲਰ ਵਾਈਸ ਚਾਂਸਲਰ ਨਹੀਂ ਹੈ। ਉਨ੍ਹਾਂ ਕਿਹਾ ਕਿ ਚਾਂਸਲਰ ਦਫ਼ਤਰ (ਪੰਜਾਬ ਦੇ ਰਾਜਪਾਲ) ਨੇ ਸਕੱਤਰ ਉਚੇਰੀ ਸਿੱਖਿਆ ਨੂੰ ਦੋਵਾਂ ਯੂਨੀਵਰਸਿਟੀਆਂ ਦਾ ਚਾਰਜ ਦੇਣ ਦਾ ਕੋਈ ਹੁਕਮ ਜਾਰੀ ਨਹੀਂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਦਾ ਚਾਰਜ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਕੋਲ ਹੈ। ਕਾਰਜਕਾਰੀ ਵੀਸੀ ਦਾ ਵਧਿਆ ਕਾਰਜਕਾਲ ਵੀ 25 ਨਵੰਬਰ ਨੂੰ ਖਤਮ ਹੋ ਰਿਹਾ ਹੈ। ਸ੍ਰੀ ਔਜਲਾ ਨੇ ਕਿਹਾ ਕਿ ਯੂਨੀਵਰਸਿਟੀਆਂ ਦਾ ਵੀਸੀ ਅਹਿਮ ਅਹੁਦਾ ਹੈ ਅਤੇ ਕਈ ਅਹਿਮ ਫੈਸਲੇ ਲਏ ਜਾਂਦੇ ਹਨ ਜੋ ਵੀਸੀ ਤੋਂ ਬਿਨਾਂ ਨਹੀਂ ਲਏ ਜਾ ਸਕਦੇ। ਇਸੇ ਲਈ ਉਨ੍ਹਾਂ ਬੱਚਿਆਂ ਦੇ ਭਵਿੱਖ ਨੂੰ ਮੁੱਖ ਰੱਖਦਿਆਂ ਅਪੀਲ ਕੀਤੀ ਕਿ ਯੂਨੀਵਰਸਿਟੀਆਂ ਵਿੱਚ ਵੀਸੀ ਜਲਦੀ ਤੋਂ ਜਲਦੀ ਨਿਯੁਕਤ ਕੀਤੇ ਜਾਣ।

Advertisement

Advertisement