ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੱਜ ਬਣੀ ਏਕਮਜੋਤ ਦਾ ਸਨਮਾਨ

08:55 AM Oct 26, 2024 IST
ਏਕਮਜੋਤ ਕੌਰ ਦਾ ਸਨਮਾਨ ਕਰਦੇ ਹੋਏ ਅਸ਼ੋਕ ਕੌਸ਼ਲ ਤੇ ਹੋਰ ਪਤਵੰਤੇ। -ਫੋਟੋ: ਮਿਹਰ ਸਿੰਘ

ਕੁਰਾਲੀ:

Advertisement

ਹਰਿਆਣਾ ਵਿੱਚ ਜੱਜ ਬਣੀ ਕੁਰਾਲੀ ਦੀ ਏਕਮਜੋਤ ਦਾ ਸਨਮਾਨ ਕਰਨ ਲਈ ਸਥਾਨਕ ਪਪਰਾਲੀ ਰੋਡ ’ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ ਇਕ ਸਮਾਗਮ ਕਰਵਾਇਆ ਗਿਆ। ਸਕੂਲ ਪ੍ਰਬੰਧਕਾਂ ਵੱਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ਡਾਇਰੈਕਟਰ ਅਸ਼ੋਕ ਕੌਸ਼ਲ ਅਤੇ ਪ੍ਰਿੰਸੀਪਲ ਪੀ ਸੈਂਗਰ ਨੇ ਏਕਮਜੋਤ ਦਾ ਸਨਮਾਨ ਕੀਤਾ। ਇਸ ਮੌਕੇ ਅਸ਼ੋਕ ਕੌਸ਼ਲ ਨੇ ਏਕਮਜੋਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਕੂਲ ਦੀ ਇਸ ਹੋਣਹਾਰ ਵਿਦਿਆਰਥਣ ਨੇ ਆਪਣੇ ਦ੍ਰਿੜ੍ਹ ਇਰਾਦੇ ਅਤੇ ਸਖਤ ਮਿਹਨਤ ਸਦਕਾ ਹੀ ਇਹ ਮੰਜ਼ਿਲ ਪ੍ਰਾਪਤ ਕੀਤੀ ਹੈ। ਏਕਮਜੋਤ ਕੌਰ ਨੇ ਅਧਿਆਪਕਾਂ ਵੱਲੋਂ ਮਿਲੀ ਅਗਵਾਈ ਤੇ ਮਾਰਗਦਰਸ਼ਨ ਲਈ ਧੰਨਵਾਦ ਕੀਤਾ। ਉਸ ਨੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਆਪਣਾ ਟੀਚਾ ਮਿੱਥਣ ਅਤੇ ਉਸ ਟੀਚੇ ਦੀ ਪ੍ਰਾਪਤੀ ਲਈ ਮਿਹਨਤ ਕਰਨ ਦੀ ਪ੍ਰੇਰਣਾ ਕੀਤੀ। ਇਸ ਮੌਕੇ ਪਰਮਿੰਦਰ ਸਿੰਘ ਅਤੇ ਪ੍ਰਮੋਦ ਜੋਸ਼ੀ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement