ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚਾਰ ਸੋ ਮੀਟਰ ਦੌੜ ਵਿੱਚੋਂ ਏਕਮਜੋਤ ਸਿੰਘ ਅੱਵਲ

08:49 AM Nov 13, 2024 IST
ਦੌੜ ਮੁਕਾਬਲੇ ਦੇ ਜੇਤੂ ਵਿਦਿਆਰਥੀ ਸਕੂਲ ਪ੍ਰਬੰਧਕਾਂ ਨਾਲ।

ਡੀਪੀਐੱਸ ਬੱਤਰਾ
ਸਮਰਾਲਾ, 12 ਨਵੰਬਰ
ਇਥੇ ਸਹੋਦਿਆ ਈਸਟ ਖੰਨਾ ਵੱਲੋਂ ਅਥਲੈਟਿਕਸ ਅੰਡਰ- 14 ਅਤੇ ਅੰਡਰ- 17 ਦੇ ਮੁਕਾਬਲੇ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਵਿੱਚ ਕਰਵਾਏ ਗਏ, ਜਿਸ ਵਿੱਚ ਕੁੱਲ 23 ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਹਨਾਂ ਅਥਲੈਟਿਕ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਦੌੜਾਂ ਵਿੱਚ ਹਿੱਸਾ ਲੈਂਦਿਆਂ ਅੰਡਰ -14 ਵਿੱਚ ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ, ਸਮਰਾਲਾ ਦੇ ਵਿਦਿਆਰਥੀ ਏਕਮ ਜੋਤ ਸਿੰਘ ਨੇ 400 ਮੀਟਰ ਦੌੜ ਵਿੱਚ ਪਹਿਲਾ ਸਥਾਨ, 100 ਮੀਟਰ ਦੌੜ ਵਿੱਚ ਅੱਠਵੀਂ ਜਮਾਤ ਦੀ ਵਿਦਿਆਰਥਣ ਜੈਸਮੀਨ ਸੋਹੀ ਨੇ ਦੂਜਾ ਸਥਾਨ, ਹਰਡਲ 110 ਰੇਸ ਵਿੱਚ ਅੱਠਵੀਂ ਦੇ ਵਿਦਿਆਰਥੀ ਅਭਿਜੀਤ ਸਿੰਘ ਨੇ ਦੂਜਾ ਸਥਾਨ, 800 ਮੀਟਰ ਦੌੜ ਵਿੱਚ ਨਵਰਾਜ ਸਿੰਘ ਨੇ ਦੂਜਾ ਸਥਾਨ, ਹਾਸਿਲ ਕੀਤਾ। ਸਾਰੇ ਹੀ ਵਿਦਿਆਰਥੀਆਂ ਨੇ ਮੁਕਾਬਲਿਆਂ ਦੌਰਾਨ ਪੂਰੇ ਜੋਸ਼ ,ਲਗਨ ਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਕੇ ਜਿੱਤਾਂ ਪ੍ਰਾਪਤ ਕੀਤੀਆਂ।
ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਨੇ ਵਿਦਿਆਰਥੀਆਂ ਅਤੇ ਕੋਚਾਂ ਰਸਪ੍ਰੀਤ ਕੌਰ, ਹਰਪ੍ਰੀਤ ਸਿੰਘ, ਮਨਜੋਤ ਮੱਟੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਵੱਖ-ਵੱਖ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਵੱਲੋਂ ਕੀਤਾ ਸ਼ਾਨਦਾਰ ਪ੍ਰਦਰਸ਼ਨ ਵਿਦਿਆਰਥੀਆਂ ਦੀ ਖੇਡ ਪ੍ਰਤੀ ਸਮਰਪਣ ਅਤੇ ਜਨੂੰਨ ਦੀ ਭਾਵਨਾ ਨੂੰ ਦਰਸਾਉਂਦਾ ਹੈ। ਇਸ ਮੌਕੇ ਸਕੂਲ ਪ੍ਰਧਾਨ ਅਨਿਲ ਵਰਮਾ, ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਅਤੇ ਮੈਨੇਜਰ ਰਮਨਦੀਪ ਸਿੰਘ ਨੇ ਵੀ ਵਿਦਿਆਰਥੀਆਂ ਦੀ ਇਨ੍ਹਾਂ ਸ਼ਾਨਦਾਰ ਉਪਲਬਧੀਆਂ ਉੱਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।

Advertisement

Advertisement