ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਏਲਨਾਬਾਦ: ਦਿੱਲੀ ਜਾਂਦੇ ਕਿਸਾਨਾਂ ਨੂੰ ਪੁਲੀਸ ਨੇ ਰਸਤੇ ’ਚ ਰੋਕੇ

04:14 PM Feb 14, 2024 IST

ਜਗਤਾਰ ਸਮਾਲਸਰ
ਏਲਨਾਬਾਦ, 14 ਫਰਵਰੀ
ਦਿੱਲੀ ਕੂਚ ਕਰ ਰਹੇ ਕਿਸਾਨਾਂ ਨੂੰ ਪੁਲੀਸ ਨੇ ਪਿੰਡ ਉਮੈਦਪੁਰ ਨਹਿਰ ਦੇ ਪੁਲ ’ਤੇ ਹੀ ਰੋਕ ਲਿਆ ਗਿਆ, ਜਿਸ ਕਾਰਨ ਕਿਸਾਨ ਸਿਰਸਾ ਤੱਕ ਵੀ ਨਹੀਂ ਪਹੁੰਚ ਸਕੇ। ਕਿਸਾਨਾਂ ਵੱਲੋਂ ਦਿੱਲੀ ਪਹੁੰਚਣ ਦੇ ਐਲਾਨ ਦੇ ਮੱਦੇਨਜ਼ਰ ਡੀਐੱਸਪੀ ਅਜਾਇਬ ਸਿੰਘ ਦੀ ਅਗਵਾਈ ਵਿੱਚ ਪੁਲੀਸ ਵਲੋਂ ਨਹਿਰ ਦੇ ਪੁਲ 'ਤੇ ਭਾਰੀ ਸੁਰੱਖਿਆ ਪ੍ਰਬੰਧ ਪਹਿਲਾਂ ਹੀ ਕੀਤੇ ਗਏ ਸਨ, ਜਦੋਂ ਕਿਸਾਨ ਇਕੱਠੇ ਹੋ ਕੇ ਏਲਨਾਬਾਦ ਤੋਂ ਸਿਰਸਾ ਵੱਲ ਟਰਾਲੀਆਂ ਵਿੱਚ ਸਵਾਰ ਹੋ ਕੇ ਏਲਨਾਬਾਦ ਤੋਂ ਸਿਰਸਾ ਵੱਲ ਨੂੰ ਜਾਣ ਲੱਗੇ ਤਾਂ ਪੁਲੀਸ ਨੇ ਉਮੈਦਪੁਰਾ ਨਹਿਰ ਦੇ ਪੁਲ ’ਤੇ ਰੋਕ ਲਿਆ। ਕਿਸਾਨਾਂ ਨੇ ਉੱਥੇ ਧਰਨਾ ਲਗਾ ਦਿੱਤਾ, ਜਿਸ ਕਾਰਨ ਕਿਸਾਨਾਂ ਅਤੇ ਪੁਲੀਸ ਵਿਚਾਲੇ ਕਾਫੀ ਤਕਰਾਰ ਵੀ ਹੋਈ। ਬਾਅਦ ਵਿੱਚ ਪੁਲੀਸ ਪ੍ਰਸ਼ਾਸਨ ਕਿਸਾਨਾਂ ਨੂੰ ਏਲਨਾਬਾਦ ਥਾਣੇ ਲੈ ਆਈ, ਜਿੱਥੋਂ ਬਾਅਦ ਵਿੱਚ ਛੱਡ ਦਿੱਤਾ ਗਿਆ।

Advertisement

Advertisement
Advertisement