ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਬਜ਼ੁਰਗ ਦੀ ਮੌਤ
10:36 AM Nov 19, 2023 IST
Advertisement
ਬਰਨਾਲਾ: ਪਿੰਡ ਸੇਖਾ ਅਤੇ ਪਿੰਡ ਅਲਾਲ ਵਿਚਕਾਰ ਇੱਕ ਬਜ਼ੁਰਗ ਵਿਅਕਤੀ ਦੀ ਰੇਲ ਗੱਡੀ ਦੀ ਲਪੇੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਹਾਲੇ ਤੱਕ ਪਹਿਚਾਣ ਨਹੀਂ ਹੋ ਸਕੀ। ਜੀਆਰਪੀ ਪੁਲਿਸ ਚੌਕੀ ਦੇ ਇੰਚਾਰਜ ਸੁਖਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਪਿੰਡ ਸੇਖਾ ਅਤੇ ਅਲਾਲ ਵਿਚਕਾਰ ਰੇਲਵੇ ਕਿਲੋਮੀਟਰ 95/7 ਤੇ 9 ਦੇ ਵਿਚਕਾਰ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ ਜਿਸ ਦੀ ਲਾਸ਼ ਰੇਲਵੇ ਲਾਇਨ ਉਪਰ ਪਈ ਹੈ। ਪੁਲੀਸ ਨੇ ਲਾਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਬਰਨਾਲਾ ਦੇ ਮੁਰਦਾ ਘਰ ਵਿਖੇ 72 ਘੰਟਿਆਂ ਲਈ ਰੱਖਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੇ ਕੁੜਤਾ ਪਜ਼ਾਮਾ ਪਾਇਆ ਹੋਇਆ ਸੀ ਜਿਸ ਦੇ ਕਰੀਮ ਰੰਗ ਦੀ ਲੋਈ ਅਤੇ ਨੀਲੇ ਰੰਗ ਦਾ ਪਰਨਾ ਬੰਨ੍ਹਿਆ ਹੋਇਆ ਸੀ ਅਤੇ ਪੈਰਾਂ ਵਿੱਚ ਚੱਪਲਾਂ ਪਾਈਆਂ ਹੋਈਆਂ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement