For the best experience, open
https://m.punjabitribuneonline.com
on your mobile browser.
Advertisement

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਬਜ਼ੁਰਗ ਦੀ ਮੌਤ; ਇੱਕ ਜ਼ਖ਼ਮੀ

08:02 AM Jun 14, 2024 IST
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਬਜ਼ੁਰਗ ਦੀ ਮੌਤ  ਇੱਕ ਜ਼ਖ਼ਮੀ
Advertisement

ਗੁਰਿੰਦਰ ਸਿੰਘ
ਲੁਧਿਆਣਾ, 13 ਜੂਨ
ਇਥੇ ਸੜਕ ਹਾਦਸੇ ਵਿੱਚ ਇੱਕ ਬਜ਼ੁਰਗ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਹਾਦਸੇ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਥਾਣਾ ਕੂੰਮ ਕਲਾਂ ਦੀ ਪੁਲੀਸ ਨੂੰ ਪਿੰਡ ਲਾਟੋ ਦਾਨਾ ਵਾਸੀ ਸੁਖਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਉਸ ਦੇ ਪਿਤਾ ਰਣਜੀਤ ਸਿੰਘ (62 ਸਾਲ) ਸੈਰ ਕਰਨ ਲਈ ਜਾ ਰਹੇ ਸੀ ਤਾਂ ਪਿੰਡ ਲਾਟੋ ਦਾਨਾ ਨਾਮਧਾਰੀ ਫੈਕਟਰੀ ਤੋਂ ਥੋੜਾ ਅੱਗੇ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਤੇਜ਼ ਰਫ਼ਤਾਰੀ ਅਤੇ ਅਣਗਹਿਲੀ ਨਾਲ ਉਨ੍ਹਾਂ ਨੂੰ ਫੇਟ ਮਾਰੀ ਅਤੇ ਵਾਹਨ ਸਮੇਤ ਫਰਾਰ ਹੋ ਗਿਆ। ਹਾਦਸੇ ਵਿੱਚ ਰਣਜੀਤ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹੌਲਦਾਰ ਰਾਮ ਨਰੇਸ਼ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ ਅਤੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।‌ ਇਸੇ ਤਰ੍ਹਾਂ ਥਾਣਾ ਸਲੇਮ ਟਾਬਰੀ ਦੇ ਇਲਾਕੇ ਗਰੀਨ ਲੈਂਡ ਸਕੂਲ ਦੇ ਸਾਹਮਣੇ ਕੱਟ ਉਪਰ ਹੋਏ ਇੱਕ ਹਾਦਸੇ ਵਿੱਚ ਇੱਕ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ ਹੈ। ਇਸ ਸਬੰਧੀ ਅਨੀਤਾ ਕੁਮਾਰੀ ਨੇ ਦੱਸਿਆ ਹੈ ਕਿ ਉਹ ਆਪਣੇ ਪਤੀ ਮਨੋਰੰਜਨ ਕੁਮਾਰ ਨਾਲ ਮੋਟਰਸਾਈਕਲ ਤੇ’ ਆਪਣੇ ਘਰ ਜਾ ਰਹੀ ਸੀ ਤਾਂ ਗਰੀਨ ਲੈਂਡ ਸਕੂਲ ਦੇ ਸਾਹਮਣੇ ਮਹਿੰਦਰਾ ਪਿੱਕ ਅੱਪ ਗੱਡੀ ਦੇ ਚਾਲਕ ਨੇ ਆਪਣੀ ਗੱਡੀ ਤੇਜ਼ ਰਫ਼ਤਾਰੀ ਅਤੇ ਅਣਗਹਿਲੀ ਨਾਲ ਚਲਾ ਕੇ ਫੇਟ ਮਾਰੀ ਜਿਸ ਨਾਲ ਮਨੋਰੰਜਨ ਕੁਮਾਰ ਦੇ ਗੰਭੀਰ ਸੱਟਾਂ ਲੱਗੀਆਂ ਅਤੇ ਮੋਟਰਸਾਈਕਲ ਦਾ ਵੀ ਕਾਫ਼ੀ ਨੁਕਸਾਨ ਹੋਇਆ। ਇਸ ਦੌਰਾਨ ਗੱਡੀ ਦਾ ਡਰਾਈਵਰ ਲੋਕਾਂ ਦਾ ਇਕੱਠ ਦੇਖ ਕੇ ਫਰਾਰ ਹੋ ਗਿਆ।

Advertisement

Advertisement
Advertisement
Author Image

sukhwinder singh

View all posts

Advertisement