ਫਲੈਟ ਵਿੱਚ ਅੱਗ ਲੱਗਣ ਕਾਰਨ ਬਜ਼ੁਰਗ ਦੀ ਮੌਤ
07:09 PM Jun 23, 2023 IST
ਨਵੀਂ ਦਿੱਲੀ, 10 ਜੂਨ
Advertisement
ਦੱਖਣ-ਪੱਛਮੀ ਦਿੱਲੀ ਦੇ ਦਵਾਰਕਾ ਖੇਤਰ ਵਿੱਚ ਇੱਕ ਰਿਹਾਇਸ਼ੀ ਇਮਾਰਤ ਦੇ ਅਪਾਰਟਮੈਂਟ ਵਿੱਚ ਅੱਗ ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ ਹੋ ਗਈ। ਇਕ ਸੀਨੀਅਰ ਅਧਿਕਾਰੀ ਨੇ ਸ਼ਨਿਚਰਵਾਰ ਨੂੰ ਦੱਸਿਆ ਕਿ ਦਵਾਰਕਾ ਸੈਕਟਰ-10 ਸਥਿਤ ਮਾਸ ਅਪਾਰਟਮੈਂਟਸ ਦੀ ਸੱਤਵੀਂ ਮੰਜ਼ਿਲ ‘ਤੇ ਬੀਤੀ ਰਾਤ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ ‘ਤੇ ਪਹੁੰਚੀਆਂ, ਜਿਨ੍ਹਾਂ ਨੇ ਅੱਗ ‘ਤੇ ਕਾਬੂ ਪਾਇਆ ਗਿਆ। ਫਾਇਰ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਰਾਤ ਕਰੀਬ 11.10 ਵਜੇ ਸਦਨ ਚੰਦਰ ਦੇ ਇੱਕ ਫਲੈਟ ਵਿੱਚ ਘਰੇਲੂ ਸਾਮਾਨ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਅੱਗ ਅੱਠਵੀਂ ਮੰਜ਼ਿਲ ਤੱਕ ਫੈਲ ਗਈ, ਜਿੱਥੇ ਇੱਕ ਫਲੈਟ ਦੇ ਪਰਦੇ ਅਤੇ ਇੱਕ ਏਅਰ ਕੰਡੀਸ਼ਨਰ ਵੀ ਸੜ ਕੇ ਸੁਆਹ ਹੋ ਗਿਆ। ਇਸ ਘਟਨਾ ਵਿੱਚ ਚੰਦਰ ਜ਼ਖ਼ਮੀ ਹੋ ਗਿਆ ਅਤੇ ਫਾਇਰ ਗੱਡੀਆਂ ਆਉਣ ਤੋਂ ਪਹਿਲਾਂ ਹੀ ਪੁਲੀਸ ਉਸ ਨੂੰ ਇੰਦਰਾ ਗਾਂਧੀ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। -ਪੀਟੀਆਈ
Advertisement
Advertisement