ਸਾਨ੍ਹ ਦੇ ਹਮਲੇ ਵਿੱਚ ਬਜ਼ੁਰਗ ਦੀ ਮੌਤ
07:43 AM May 24, 2024 IST
ਪੱਤਰ ਪ੍ਰੇਰਕ
ਜਲੰਧਰ, 23 ਮਈ
ਇੱਥੋਂ ਦੀ ਬਸਤੀ ਬਾਵਾਖੇਲ ਨੇੜੇ ਸਥਿਤ ਪਾਰਸ ਅਸਟੇਟ ਵਿੱਚ ਆਵਾਰਾ ਸਾਨ੍ਹ ਨੇ ਅੱਜ ਸਵੇਰੇ 76 ਸਾਲਾ ਵਿਅਕਤੀ ’ਤੇ ਹਮਲਾ ਕਰ ਦਿੱਤਾ ਜਿਸ ਵਿੱਚ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਵਾਸੀ ਪਾਰਸ ਅਸਟੇਟ ਵਜੋਂ ਹੋਈ ਹੈ। ਮ੍ਰਿਤਕ ਦੇ ਪੋਤਰੇ ਦਮਨਵੀਰ ਸਿੰਘ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਸ਼ਹਿਰ ਦੀਆਂ ਸੜਕਾਂ ’ਤੇ ਘੁੰਮਦੇ ਆਵਾਰਾ ਪਸ਼ੂਆਂ ਨੂੰ ਸਮੇਂ ਸਿਰ ਗਊਸ਼ਾਲਾ ਪਹੁੰਚਾਇਆ ਜਾਵੇ। ਇਸ ਮੌਕੇ ਮੁਹੱਲੇ ਵਾਸੀਆਂ ਨੇ ਦੱਸਿਆ ਕਿ ਆਵਾਰਾ ਸਾਨ੍ਹ ਪਹਿਲਾਂ ਵੀ ਕਈ ਵਿਅਕਤੀਆਂ ’ਤੇ ਹਮਲਾ ਕਰ ਕੇ ਜ਼ਖਮੀ ਕਰ ਚੁੱਕਾ ਹੈ। ਇਸ ਸਬੰਧੀ ਉਹ ਅਧਿਕਾਰੀਆਂ ਨੂੰ ਵੀ ਸ਼ਿਕਾਇਤ ਕਰ ਚੁੱਕੇ ਹਨ ਪਰ ਕਿਸੇ ਨੇ ਵੀ ਉਨ੍ਹਾਂ ਦਾ ਮਸਲਾ ਹੱਲ ਨਹੀਂ ਕੀਤਾ।
Advertisement
Advertisement
Advertisement