For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸਿਆਂ‌ਵਿੱਚ ਬਜ਼ੁਰਗ ਹਲਾਕ; ਦੋ ਗੰਭੀਰ ਜ਼ਖ਼ਮੀ

06:47 AM Aug 22, 2024 IST
ਸੜਕ ਹਾਦਸਿਆਂ‌ਵਿੱਚ ਬਜ਼ੁਰਗ ਹਲਾਕ  ਦੋ ਗੰਭੀਰ ਜ਼ਖ਼ਮੀ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 21 ਅਗਸਤ
ਵੱਖ-ਵੱਖ ਥਾਵਾਂ ’ਤੇ ਵਾਪਰੇ ਸੜਕ ਹਾਦਸਿਆਂ ਵਿੱਚ ਇੱਕ ਬਜ਼ੁਰਗ ਦੀ ਮੌਤ ਹੋ ਗਈ ਜਦਕਿ ਦੋ ਜਣੇ ਗੰਭੀਰ ਜ਼ਖ਼ਮੀ ਹੋ ਗਏ। ਥਾਣਾ ਕੂੰਮਕਲਾਂ ਦੀ ਪੁਲੀਸ ਨੂੰ ਪਿੰਡ ਲੱਟੋ ਦਾਨਾ ਵਾਸੀ ਦੀਪਕ ਨੇ ਦੱਸਿਆ ਕਿ ਉਸਦੇ ਸਹੁਰਾ ਗਨੇਸ਼ ਸ਼ਰਮਾ ਸਮੇਤ ਆਪਣੇ ਲੜਕੇ ਮੋਨੂੰ (17) ਨਾਲ ਪਿੰਡ ਲਾਟੋ ਦਾਨਾ ਤੋਂ ਕਟਾਣੀ ਕਲਾਂ ਪੈਦਲ ਜਾ ਰਹੇ ਸਨ ਕਿ ਇੱਕ ਤੇਜ਼ ਰਫ਼ਤਾਰ ਬੱਸ ਦੇ ਚਾਲਕ ਗੁਰਮੇਲ ਸਿੰਘ ਨੇ ਗਨੇਸ਼ ਸ਼ਰਮਾ ਅਤੇ ਮੋਨੂੰ ਨੂੰ ਫੇਟ ਮਾਰੀ, ਜਿਸ ਨਾਲ ਗਨੇਸ਼ ਸ਼ਰਮਾ ਗੰਭੀਰ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਮੋਨੂੰ ਦੇ ਵੀ ਕਾਫ਼ੀ ਸੱਟਾਂ ਲੱਗੀਆਂ। ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਹੌਲਦਾਰ ਰਾਮ ਨਰੇਸ਼ ਨੇ ਦੱਸਿਆ ਕਿ ਪੁਲੀਸ ਵੱਲੋਂ ਡਰਾਈਵਰ ਗੁਰਮੇਲ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਬੱਸ ਕਬਜ਼ੇ ਵਿੱਚ ਲੈ ਲਈ ਹੈ ਅਤੇ ਲਾਸ਼ ਪੋਸਟਮਾਰਟਮ ਉਪਰੰਤ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਥਾਣਾ ਸਦਰ ਦੀ ਪੁਲੀਸ ਨੂੰ ਮੋਹਿਤ ਅਰੋੜਾ ਨੇ ਦੱਸਿਆ ਕਿ ਉਸ ਦੇ ਪਿਤਾ ਮੋਹਿੰਦਰ ਪਾਲ (62) ਸਾਈਕਲ ’ਤੇ ਗਿੱਲ ਨਹਿਰ ਤੋਂ ਦੋਰਾਹਾ ਵੱਲ ਗਏ ਸਨ। ਕਾਫ਼ੀ ਸਮਾਂ ਜਦੋਂ ਉਹ ਘਰ ਵਾਪਸ ਨਾ ਆਏ ਤਾਂ ਉਹ ਉਨ੍ਹਾਂ ਦੀ ਭਾਲ ਵਿੱਚ ਗਿਆ ਤਾਂ ਸੰਗੋਵਾਲ ਪੁਲ ਨੇੜੇ ਡੀ-ਮਾਰਟ ਕੋਲ ਮੌਜੂਦ ਵਿਅਕਤੀਆਂ ਤੋਂ ਪਤਾ ਲੱਗਾ ਕਿ ਇੱਕ ਕਾਰ ਚਾਲਕ ਨੇ ਆਪਣੀ ਕਾਰ ਤੇਜ਼ ਰਫ਼ਤਾਰੀ ਨਾਲ ਚਲਾ ਕੇ ਸਾਈਕਲ ਨੂੰ ਫੇਟ ਮਾਰੀ ਅਤੇ ਮੌਕੇ ਤੋਂ ਸਮੇਤ ਕਾਰ ਫ਼ਰਾਰ ਹੋ ਗਿਆ। ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ‌।

Advertisement

ਖੰਨਾ: ਡਰਾਈਵਰ ਨੂੰ ਨੀਂਦ ਆਉਣ ਕਾਰਨ ਟਰੱਕ ਪਲਟਿਆ
ਖੰਨਾ: ਇੱਥੋਂ ਦੇ ਸੈਲੀਬ੍ਰੇਸ਼ਨ ਬਾਜ਼ਾਰ ਨੇੜੇ ਜਰਨੈਲੀ ਸੜਕ ’ਤੇ ਡਰਾਈਵਰ ਨੂੰ ਨੀਂਦ ਆਉਣ ਕਾਰਨ ਪਾਰਸਲ ਨਾਲ ਲੋਡ ਟਰੱਕ ਡਿਵਾਈਡਰ ਨਾਲ ਟਕਰਾ ਕੇ ਪਲਟ ਗਿਆ ਜਿਸ ਕਾਰਨ ਡਰਾਈਵਰ ਤੇ ਕਲੀਨਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਡਾਕ ਪਾਰਸਲ ਦਾ ਇਹ ਟਰੱਕ ਦਿੱਲੀ ਤੋਂ ਲੁਧਿਆਣਾ ਜਾ ਰਿਹਾ ਸੀ। ਸੈਲੀਬ੍ਰੇਸ਼ਨ ਬਾਜ਼ਾਰ ਨੇੜੇ ਆ ਕੇ ਡਰਾਈਵਰ ਨੂੰ ਅਚਾਨਕ ਨੀਂਦ ਆ ਗਈ ਜਿਸ ਨਾਲ ਟਰੱਕ ਡਿਵਾਈਡਰ ਨਾਲ ਟਕਰਾ ਕੇ ਸੜਕ ਵਿਚਕਾਰ ਪਲਟ ਗਿਆ। ਹਾਦਸੇ ਦੌਰਾਨ ਕਿਸੇ ਹੋਰ ਵਾਹਨ ਨਾਲ ਟੱਕਰ ਜਾਂ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਹਾਦਸੇ ਕਾਰਨ ਜਰਨੈਲੀ ਸੜਕ ’ਤੇ ਲੱਗੇ ਜਾਮ ਕਾਰਨ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਸੂਚਨਾ ਮਿਲਣ ’ਤੇ ਸਬ-ਇੰਸਪੈਕਟਰ ਸੁਖਦੇਵ ਸਿੰਘ ਟੀਮ ਸਮੇਤ ਮੌਕੇ ਉੱਤੇ ਪੁੱਜੇ, ਜਿਨ੍ਹਾਂ ਕਰੇਨ ਦੀ ਮਦਦ ਨਾਲ ਟਰੱਕ ਨੂੰ ਹਟਾ ਕੇ ਆਵਾਜਾਈ ਨੂੰ ਸੁਚਾਰੂ ਬਣਾਇਆ। ਹਾਦਸੇ ’ਚ ਜ਼ਖ਼ਮੀ ਹੋਏ ਬਾਲਮ ਤੇ ਮਜੀਬ ਵਾਸੀ ਸੇਮਪੁਰ (ਯੂਪੀ) ਨੂੰ ਮੁੱਢਲੀ ਸਹਾਇਤਾ ਦਿੱਤੀ ਗਈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

Advertisement