ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਕਾਨ ਦੀ ਛੱਤ ਡਿੱਗਣ ਨਾਲ ਬਜ਼ੁਰਗ ਮਹਿਲਾ ਦੀ ਮੌਤ

06:56 AM Jul 02, 2024 IST
ਪੁਰਾਣੇ ਮਕਾਨ ਦੀ ਡਿੱਗੀ ਹੋਈ ਛੱਤ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 1 ਜੁਲਾਈ
ਅੱਜ ਤੜਕੇ ਕਰੀਬ ਸਾਢੇ ਪੰਜ ਵਜੇ ਸਥਾਨਕ ਮੰਡੀ ਗਲੀ ਵਿੱਚ ਮੰਦਰ ਨੇੜੇ ਪੁਰਾਣੇ ਮਕਾਨ ਦੀ ਅਚਾਨਕ ਛੱਤ ਡਿੱਗਣ ਨਾਲ ਬਜ਼ੁਰਗ ਮਹਿਲਾ ਦੀ ਮੌਤ ਹੋ ਗਈ ਜਦੋਂਕਿ ਉਸ ਦਾ ਪਤੀ ਵਾਲ-ਵਾਲ ਬਚ ਗਿਆ। ਧਮਾਕੇ ਦੀ ਆਵਾਜ਼ ਸੁਣਦਿਆਂ ਆਸਪਾਸ ਦੇ ਘਰਾਂ ਵਿੱਚੋਂ ਬਾਹਰ ਨਿਕਲੇ ਲੋਕਾਂ ਨੇ ਮਜ਼ਦੂਰਾਂ ਦੀ ਮੱਦਦ ਨਾਲ ਮਹਿਲਾ ਨੂੰ ਮਲਬੇ ਹੇਠੋਂ ਬਾਹਰ ਕੱਢਿਆ ਪਰ ਉਦੋਂ ਤੱਕ ਬਜ਼ੁਰਗ ਮਹਿਲਾ ਦੀ ਮੌਤ ਹੋ ਚੁੱਕੀ ਸੀ।
ਰਮਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦਾ ਜ਼ੱਦੀ ਮਕਾਨ ਹੈ ਜੋ ਕਿ ਕਾਫ਼ੀ ਪੁਰਾਣਾ ਹੈ। ਇਸ ਮਕਾਨ ਵਿਚ ਉਸ ਦੀ ਚਾਚੀ ਸੁਰਿੰਦਰ ਕੌਰ, ਚਾਚਾ ਰਾਮ ਸ਼ਰਨ ਤੇ ਹੋਰ ਪਰਿਵਾਰਕ ਮੈਂਬਰ ਰਹਿੰਦੇ ਸਨ। ਅੱਜ ਸਵੇਰੇ ਕਰੀਬ ਸਾਢੇ ਪੰਜ ਵਜੇ ਦੋ ਮੰਜ਼ਿਲੇ ਮਕਾਨ ਦੇ ਦੋ ਕਮਰਿਆਂ ਦੀ ਅਚਾਨਕ ਛੱਤ ਡਿੱਗ ਪਈ। ਧਮਾਕੇ ਦੀ ਆਵਾਜ਼ ਸੁਣ ਕੇ ਤੁਰੰਤ ਲੋਕ ਇਕੱਠੇ ਹੋ ਗਏ ਅਤੇ ਮਕਾਨ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖਲ ਹੋ ਗਏ। ਮਲਬਾ ਹਟਾਉਣ ਲਈ ਲੋਕਾਂ ਵੱਲੋਂ ਮਜ਼ਦੂਰਾਂ ਨੂੰ ਬੁਲਾਇਆ ਗਿਆ। ਜਦੋਂ ਬਜ਼ੁਰਗ ਮਹਿਲਾ ਨੂੰ ਮਲਬੇ ਹੇਠੋਂ ਬਾਹਰ ਕੱਢਿਆ ਤਾਂ ਉਹ ਦਮ ਤੋੜ ਚੁੱਕੀ ਸੀ। ਸੋਨੂੰ ਨੇ ਦੱਸਿਆ ਕਿ ਮਕਾਨ ਦੀ ਛੱਤ ਡਿੱਗਣ ਤੋਂ ਥੋੜ੍ਹਾ ਸਮਾਂ ਪਹਿਲਾਂ ਹੀ ਮਹਿਲਾ ਦਾ ਪਤੀ ਰਾਮ ਸ਼ਰਨ ਕਮਰੇ ਤੋਂ ਬਾਹਰ ਨਿਕਲ ਕੇ ਪਖਾਨੇ ਗਿਆ ਸੀ ਜਿਸ ਕਾਰਨ ਉਹ ਵਾਲ-ਵਾਲ ਬਚ ਗਿਆ। ਮਕਾਨ ਦੀ ਛੱਤ ਉਪਰ ਬਣੇ ਦੂਜੇ ਕਮਰੇ ਵਿਚ ਮ੍ਰਿਤਕ ਔਰਤ ਦੇ ਜੇਠ-ਜਠਾਣੀ ਰਹਿੰਦੇ ਸਨ ਜੋ ਕਿ ਕਾਫ਼ੀ ਸਹਿਮ ਗਏ ਸਨ। ਲੋਕਾਂ ਵਲੋਂ ਇਨ੍ਹਾਂ ਨੂੰ ਕੰਧ ਤੋੜ ਕੇ ਬਾਹਰ ਕੱਢਿਆ ਗਿਆ।

Advertisement

Advertisement