ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਪਾਰ ਕਰਦਿਆਂ ਬਿਰਧ ਔਰਤ ਦੀ ਮੌਤ

08:05 AM Sep 10, 2024 IST

ਗੁਰਿੰਦਰ ਸਿੰਘ
ਲੁਧਿਆਣਾ, 9 ਸਤੰਬਰ
ਇੱਥੇ ਵਾਪਰੇ ਵੱਖ-ਵੱਖ ਸੜਕ ਹਾਦਸਿਆਂ ਵਿੱਚ ਸੜਕ ਪਾਰ ਕਰਦਿਆਂ ਇੱਕ ਬਿਰਧ ਔਰਤ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਹਾਦਸੇ ਵਿੱਚ ਇੱਕ ਬਜ਼ੁਰਗ ਵਿਅਕਤੀ ਜ਼ਖ਼ਮੀ ਹੋ ਗਿਆ ਜਿਸਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਡੇਹਲੋਂ ਦੀ ਪੁਲੀਸ ਨੂੰ ਅਰੁਣ ਵਿਨਾਇਕ ਨੇ ਦੱਸਿਆ ਕਿ ਉਸਦੀ ਮਾਤਾ ਸੰਗੀਤਾ ਰਾਣੀ (60 ਸਾਲ) ਲੁਧਿਆਣਾ ਤੋਂ ਬੱਸ ਰਾਹੀਂ ਮੰਡੀ ਅਹਿਮਦਗੜ੍ਹ ਆ ਰਹੀ ਸੀ ਕਿ ਜਦੋਂ ਉਹ ਪੋਹੀੜ ਬੱਸ ਅੱਡੇ ’ਤੇ ਪਹੁੰਚ ਕੇ ਬੱਸ ਤੋਂ ਉਤਰ ਕੇ ਸੜਕ ਪਾਰ ਕਰਨ ਲੱਗੀ ਤਾਂ ਪੀਆਰਟੀਸੀ ਬੱਸ ਦੇ ਡਰਾਈਵਰ ਗੁਰਮੁੱਖ ਸਿੰਘ ਨੇ ਆਪਣੀ ਬੱਸ ਅਣਗਹਿਲੀ ਅਤੇ ਲਾਪ੍ਰਵਾਹੀ ਨਾਲ ਚਲਾ ਕੇ ਉਨ੍ਹਾਂ ’ਤੇ ਚੜ੍ਹਾ ਦਿੱਤੀ ਅਤੇ ਸਮੇਤ ਬੱਸ ਫ਼ਰਾਰ ਹੋ ਗਿਆ। ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਸਿਵਲ ਹਸਪਤਾਲ ਮਾਲੇਰਕੋਟਲਾ ਦਾਖ਼ਲ ਕਰਾਇਆ ਗਿਆ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਡਰਾਈਵਰ ਗੁਰਮੁੱਖ ਸਿੰਘ ਵਾਸੀ ਪਾਤੜਾਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ ਜਦਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਥਾਣਾ ਹੈਬੋਵਾਲ ਦੀ ਪੁਲੀਸ ਨੂੰ ਰਣਜੋਧ ਪਾਰਕ ਹੈਬੋਵਾਲ ਵਾਸੀ ਯਾਦਵਿੰਦਰ ਕੌਰ ਨੇ ਦੱਸਿਆ ਕਿ ਉਸਦੇ ਪਿਤਾ ਕਰਮਜੀਤ ਸਿੰਘ ਬਾਜ਼ਾਰ ਤੋਂ ਸਬਜ਼ੀ ਲੈਣ ਗਏ ਸਨ। ਇਸ ਦੌਰਾਨ ਮਾਰਕੀਟ ਦੇ 4-5 ਵਿਅਕਤੀ ਆਏ ਜਿਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇੱਕ ਆਟੋ ਰਿਕਸ਼ਾ ਨੇ ਫੇਟ ਮਾਰੀ ਹੈ ਜਿਸ ਕਾਰਨ ਉਨ੍ਹਾਂ ਦੇ ਕਾਫ਼ੀ ਸੱਟਾਂ ਲੱਗੀਆਂ ਹਨ। ਆਟੋ ਡਰਾਈਵਰ ਸਮੇਤ ਆਟੋ ਫ਼ਰਾਰ ਹੋ ਗਿਆ। ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਥਾਣੇਦਾਰ ੳਮ ਪ੍ਰਕਾਸ਼ ਨੇ ਦੱਸਿਆ ਕਿ ਪੁਲੀਸ ਵੱਲੋਂ ਆਟੋ ਚਾਲਕ ਕਮਲਜੀਤ ਮਿਸ਼ਰਾ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement