For the best experience, open
https://m.punjabitribuneonline.com
on your mobile browser.
Advertisement

ਬਿਰਧ ਔਰਤ ਦੀਆਂ ਵਾਲੀਆਂ ਝਪਟਣ ਵਾਲੇ ਕਾਬੂ

07:42 AM Mar 10, 2024 IST
ਬਿਰਧ ਔਰਤ ਦੀਆਂ ਵਾਲੀਆਂ ਝਪਟਣ ਵਾਲੇ ਕਾਬੂ
Advertisement

ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 9 ਮਾਰਚ
ਬਾਦਲ ਕਲੋਨੀ ਖੇਤਰ ਦੀ ਵਸਨੀਕ ਬਿਰਧ ਔਰਤ ਗੁਰਮੇਲ ਕੌਰ ਵਾਸੀ 123/1 ਦੀਆਂ ਵਾਲੀਆਂ ਝਪਟ ਕੇ ਫਰਾਰ ਹੁੰਦੇ ਦੋ ਝਪਟਮਾਰਾਂ ਨੂੰ ਲੋਕਾਂ ਨੇ ਮੌਕੇ ’ਤੇ ਕਾਬੂ ਕਰ ਕੇ ਪੁਲੀਸ ਹਵਾਲੇ ਕੀਤਾ ਹੈ। ਝਪਟਮਾਰ ਨਸ਼ੇ ਦੀ ਹਾਲਤ ਵਿੱਚ ਹੋਣ ਕਾਰਨ ਦੋਵਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮਾਮਲੇ ਸੰਬਧੀ ਜਾਣਕਾਰੀ ਦਿੰਦੇ ਹੋਏ ਗੁਰਮੇਲ ਕੌਰ ਨੇ ਦੱਸਿਆ ਕਿ ਉਹ ਦੁਪਹਿਰ 3 ਵਜੇ ਦੇ ਕਰੀਬ ਆਪਣੇ ਘਰ ਦੇ ਪਿਛਲੇ ਦਰਵਾਜ਼ੇ ਦੇ ਕੋਲ ਬੈਠੀ ਸੀ। ਇਸ ਦੌਰਾਨ ਇੱਕ ਨੌਜਵਾਨ ਘਰ ਅੰਦਰ ਦਾਖਲ ਹੋ ਗਿਆ ਤੇ ਉਸ ਨੇ ਮਹਿਲਾ ਦੇ ਕੰਨਾਂ ਵਿੱਚ ਪਾਈਆਂ ਵਾਲੀਆਂ ਝਪਟ ਲਈਆਂ ਤੇ ਫਰਾਰ ਹੋ ਗਿਆ। ਉਸ ਵੱਲੋਂ ਰੌਲਾ ਪਾਉਣ ’ਤੇ ਉਸਦਾ ਲੜਕਾ ਦੋਵਾਂ ਝਪਟਮਾਰਾਂ ਦੇ ਪਿੱਛੇ ਭੱਜਿਆ ਤੇ ਜਿਸ ਤੋਂ ਘਬਰਾ ਕੇ ਦੋਵੇਂ ਝਪਟਮਾਰ ਨਸ਼ੇ ਦੀ ਹਾਲਤ ਵਿੱਚ ਹੋਣ ਕਾਰਨ ਮੋਟਰਸਾਈਕਲ ਸਮੇਤ ਸੜਕ ’ਤੇ ਡਿੱਗ ਗਏ। ਰੌਲਾ ਪੈਣ ’ਤੇ ਗੁਆਂਢੀਆਂ ਦੀ ਮਦਦ ਨਾਲ ਦੋਵਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਕੋਲੋਂ ਖੋਹ ਕੀਤੀਆਂ ਵਾਲੀਆਂ ਬਰਾਮਦ ਕਰ ਕੇ ਉਨ੍ਹਾਂ ਨੂੰ ਰੱਸੀ ਨਾਲ ਬੰਨ੍ਹ ਕੇ ਮਾਮਲੇ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ। ਪੁਲੀਸ ਨੇ ਮੌਕੇ ’ਤੇ ਪਹੁੰਚ ਜਦੋਂ ਲੁਟੇਰੇ ਨੂੰ ਵੇਖਿਆ ਤਾਂ ਨਸ਼ੇ ਕਾਰਨ ਉਸ ਦੇ ਮੂੰਹ ਵਿੱਚੋਂ ਝੱਗ ਨਿੱਕਲ ਰਹੀ ਸੀ ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
Author Image

Advertisement
Advertisement
×