For the best experience, open
https://m.punjabitribuneonline.com
on your mobile browser.
Advertisement

ਕਿਰਤੀ ਕਿਸਾਨ ਯੂਨੀਅਨ ਦੇ ਅਹੁਦੇਦਾਰ ਚੁਣੇ

06:57 AM Apr 18, 2024 IST
ਕਿਰਤੀ ਕਿਸਾਨ ਯੂਨੀਅਨ ਦੇ ਅਹੁਦੇਦਾਰ ਚੁਣੇ
ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਵਿੱਚ ਸ਼ਾਮਲ ਪਿੰਡ ਦੇ ਕਿਸਾਨ ਅਤੇ ਆਗੂ| -ਫੋਟੋ: ਗੁਰਬਖਸ਼ਪੁਰੀ
Advertisement

ਪੱਤਰ ਪ੍ਰੇਰਕ
ਤਰਨ ਤਾਰਨ, 17 ਅਪਰੈਲ
ਕਿਰਤੀ ਕਿਸਾਨ ਯੂਨੀਅਨ ਪਿੰਡ ਵਲੀਪੁਰ ਵਿੱਚ ਕਿਸਾਨਾਂ ਦੀ ਇੱਕ ਮੀਟਿੰਗ ਕਰ ਕੇ ਕਿਸਾਨਾਂ ਦੇ ਮਸਲਿਆਂ ਬਾਰੇ ਵਿਚਾਰਾਂ ਕਰਨ ਤੋਂ ਇਲਾਵਾ ਜਥੇਬੰਦੀ ਦੀ ਪਿੰਡ ਇਕਾਈ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ| ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਪਿੰਡਾਂ ਅੰਦਰ ਵੋਟਾਂ ਮੰਗਣ ਆਉਣ ’ਤੇ ਭਾਜਪਾ ਅਤੇ ਉਸ ਦੀਆਂ ਹਮਾਇਤੀ ਧਿਰਾਂ ਨੂੰ ਕਿਸਾਨਾਂ ਦੀਆਂ ਮੰਗਾਂ ਤੇ ਸਵਾਲ ਪੁੱਛੇ ਜਾਣਗੇ| ਇਸ ਦੌਰਾਨ ਮੀਟਿੰਗ ਵਿੱਚ ਪਿੰਡ ਇਕਾਈ ਦੇ ਅਹੁਦੇਦਾਰਾਂ ਦੀ ਕੀਤੀ ਚੋਣ ਵਿੱਚ ਹਰਵਿੰਦਰ ਸਿੰਘ ਨੂੰ ਪ੍ਰਧਾਨ, ਬਲਵਿੰਦਰ ਸਿੰਘ ਤੇ ਗੱਜਣ ਸਿੰਘ ਨੂੰ ਮੀਤ ਪ੍ਰਧਾਨ, ਜੋਗਾ ਸਿੰਘ ਨੂੰ ਸਕੱਤਰ, ਦਿਲਬਾਗ ਸਿੰਘ ਨੂੰ ਖਜ਼ਾਨਚੀ, ਜਸ਼ਨਦੀਪ ਸਿੰਘ ਨੂੰ ਪ੍ਰੈੱਸ ਸਕੱਤਰ, ਅੰਗਰੇਜ ਸਿੰਘ ਨੂੰ ਜਥੇਬੰਦਕ ਸਕੱਤਰ ਅਤੇ ਹਰਪ੍ਰੀਤ ਸਿੰਘ ਨੂੰ ਸੰਯੁਕਤ ਸਕੱਤਰ ਚੁਣਿਆ ਗਿਆ।

Advertisement

Advertisement
Author Image

sukhwinder singh

View all posts

Advertisement
Advertisement
×