ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨਿਸਟੀਰੀਅਲ ਸਟਾਫ ਯੂਨੀਅਨ ਦੇ ਅਹੁਦੇਦਾਰ ਚੁਣੇ

07:20 AM Oct 25, 2024 IST
ਯੂਨੀਅਨ ਦੇ ਨਵੇਂ ਚੁਣੇ ਗਏ ਅਹੁਦੇਦਾਰ ਤੇ ਹੋਰ ਮੈਂਬਰ। -ਫੋਟੋ: ਜੱਗੀ

ਪੱਤਰ ਪ੍ਰੇਰਕ
ਪਾਇਲ, 24 ਅਕਤੂਬਰ
ਮਨਿਸਟੀਰੀਅਲ ਸਟਾਫ਼ ਸਿੱਖਿਆ ਵਿਭਾਗ ਦੀ ਸੂਬਾ ਪ੍ਰਧਾਨ ਅਤੇ ਸੂਬਾ ਸਕੱਤਰ ਦੀ ਚੋਣ ਅਮਰੀਕ ਸਿੰਘ ਸੰਧੂ ਪ੍ਰਧਾਨ ਅਤੇ ਸੰਜੀਵ ਕਾਲੜਾ ਚੇਅਰਮੈਨ ਚੋਣ ਕਮੇਟੀ ਦੀ ਸੁਚੱਜੀ ਅਗਵਾਈ ਹੇਠ ਹੋਈ, ਜਿਸ ਵਿੱਚ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ ਪ੍ਰਧਾਨਾਂ ਅਤੇ ਜ਼ਿਲ੍ਹਾ ਸਕੱਤਰਾਂ ਵੱਲੋਂ ਸੂਬਾ ਪ੍ਰਧਾਨ ਸਰਬਜੀਤ ਸਿੰਘ ਢੀਂਗਰਾ ਅਤੇ ਸੂਬਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਖੱਟੜਾ ਨੂੰ ਚੁਣਿਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਸਿੱਖਿਆ ਵਿਭਾਗ ਦੇ ਜ਼ਿਲ੍ਹਾ ਜਨਰਲ ਸਕੱਤਰ ਵੱਲੋਂ ਮਤਾ ਪਾਸ ਕਰਕੇ ਪੁਰਾਣੀ ਸੂਬਾ ਬਾਡੀ ਨੂੰ ਭੰਗ ਕੀਤਾ ਗਿਆ ਅਤੇ ਪੁਰਾਣੀ ਸੂਬਾ ਬਾਡੀ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਨਵੇਂ ਸੂਬਾ ਪ੍ਰਧਾਨ ਸਰਬਜੀਤ ਸਿੰਘ ਢੀਗਰਾ ਅਤੇ ਸੂਬਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਖੱਟੜਾ ਨੇ ਵਿਸ਼ਵਾਸ ਦਿਵਾਇਆ ਕਿ ਸਿੱਖਿਆ ਵਿਭਾਗ ਦੇ ਇਕੱਲੇ-ਇਕੱਲੇ ਕਲੈਰੀਕਲ ਕਾਮਿਆਂ ਨੂੰ ਇਕੱਠੇ ਕਰਕੇ ਮੁਲਾਜ਼ਮਾਂ ਦੀਆਂ ਪੈਂਡਿੰਗ ਮੰਗਾਂ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਪ੍ਰਧਾਨ ਅਮਰੀਕ ਸਿੰਘ ਸੰਧੂ, ਨਿਸ਼ਾਨ ਸਿੰਘ ਤਰਨਤਾਰਨ, ਸੰਦੀਪ ਸਿੰਘ, ਮਲਕੀਤ ਸਿੰਘ ਅੰਮ੍ਰਿਤਸਰ ਹਾਜ਼ਰ ਸੀ।

Advertisement

Advertisement