ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਆਸੀ ਪਾਰਟੀਆਂ ਵੱਲੋਂ ਚੋਣ ਸਰਗਰਮੀਆਂ ਤੇਜ਼

06:59 AM Apr 25, 2024 IST

ਬਲਵਿੰਦਰ ਸਿੰਘ ਭੰਗੂ
ਭੋਗਪੁਰ, 24 ਅਪਰੈਲ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਨੇ ਇਲਾਕੇ ਵਿੱਚ ਚੋਣ ਸਰਗਰਮੀਆਂ ਵਧਾ ਦਿੱਤੀਆਂ ਹਨ। ਜਿੱਥੇ ਸੇਵਾਮੁਕਤ ਐੱਸਐੱਸਪੀ ਹਰਵਿੰਦਰ ਸਿੰਘ ਡੱਲੀ ਨੇ ਕਿਆਸ-ਅਰਾਈਆਂ ਦੇ ਉਲਟ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਨਾ ਹੋ ਕੇ ਭਾਰਤੀ ਜਨਤਾ ਪਾਰਟੀ ਦਾ ਅਚਾਨਕ ਪੱਲਾ ਫੜ ਕੇ ਧਮਾਕਾ ਕੀਤਾ ਹੈ, ਉੱਥੇ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੁੱਕੜ ਮੀਟਿੰਗਾਂ ਕਰ ਕੇ ਕਾਂਗਰਸੀਆਂ ਵਿੱਚ ਸਿਆਸੀ ਜੋਸ਼ ਭਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਵਡਾਲਾ ਨੇ ਸਥਾਨਕ ਹੋਟਲ ਵਿੱਚ ਅਕਾਲੀਆਂ ਦੀ ਮੀਟਿੰਗਾਂ ਕਰ ਕੇ ਇਲਾਕੇ ਦੇ ਅਕਾਲੀ ਵਰਕਰਾਂ ਨੂੰ ਅਕਾਲੀ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੂੰ ਜਿਤਾਉਣ ਲਈ ਦਿਨ-ਰਾਤ ਇੱਕ ਕਰਨ ਲਈ ਕਿਹਾ ਹੈ। ਕਾਂਗਰਸ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਅਸ਼ਵਨ ਭੱਲਾ ਅਤੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਮੱਲ੍ਹੀ ਨੇ ਕ੍ਰਮਵਾਰ ਭੋਗਪੁਰ ਅਤੇ ਪਿੰਡ ਕਾਲਾ ਬੱਕਰਾ ਵਿੱਚ ਕਾਂਗਰਸੀਆਂ ਦੀਆਂ ਭਰਵੀਆਂ ਚੋਣ ਰੈਲੀਆਂ ਕੀਤੀਆਂ ਜਿਸ ਵਿੱਚ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਦੂਜੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰ ਆਪਣੀਆਂ ਆਪਣੀਆਂ ਮਾਂ ਪਾਰਟੀਆਂ ਦੀ ਪਿੱਠ ਵਿੱਚ ਛੁਰਾ ਮਾਰ ਕੇ ਆਪਣੀ ਕੁਰਸੀ ਦੀ ਖਾਤਰ ਚੋਣਾਂ ਲੜ ਰਹੇ ਹਨ। ਜਿਹੜੇ ਉਮੀਦਵਾਰ ਆਪਣੀ ਮਾਂ ਪਾਰਟੀ ਦੇ ਨਹੀਂ ਬਣੇ, ਉਹ ਦੇਸ ਅਤੇ ਪੰਜਾਬ ਦਾ ਕੀ ਸਵਾਰਨਗੇ। ਇਸ ਮੌਕੇ ‘ਆਪ’ ਆਗੂ ਰਕੇਸ਼ ਮਹਿਤਾ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸ਼ੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਵਡਾਲਾ ਨੇ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਵਨ ਕੁਮਾਰ ਟੀਨੂੰ ਨੂੰ ਅਕਾਲੀ ਦਲ ਨੇ ਜ਼ੀਰੋ ਤੋਂ ਹੀਰੋ ਬਣਾਇਆ ਪਰ ਉਹ ‘ਆਪ’ ਵਿੱਚ ਸ਼ਾਮਲ ਹੋ ਕੇ ਚੋਣਾਂ ਤੋਂ ਬਾਅਦ ਨਾ ਘਰ ਦੇ ਰਹਿਣਗੇ, ਨਾ ਘਾਟ ਦੇ। ਅਕਾਲੀ ਬੁਲਾਰਿਆਂ ਨੇ ਅਕਾਲੀ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੂੰ ਜਿਤਾਉਣ ਲਈ ਕਮਰਕੱਸੇ ਕਰਨ ਲਈ ਕਿਹਾ।ਸੇਵਾਮੁਕਤ ਐੱਸਐੱਸਪੀ ਹਰਵਿੰਦਰ ਸਿੰਘ ਡੱਲੀ ਦੇ ਅਚਾਨਕ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਜ਼ਿਲ੍ਹੇ ਵਿੱਚ ਭਾਜਪਾ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਚੋਣ ਸਥਿਤੀ ਮਜ਼ਬੂਤ ਹੋਈ ਹੈ।

Advertisement

Advertisement
Advertisement