ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਮੀਰਗੜ੍ਹ ਵਿੱਚ ਚੋਣ ਸਰਗਰਮੀਆਂ ਨੇ ਰਫ਼ਤਾਰ ਫੜੀ

08:40 AM Sep 29, 2024 IST
ਇਕੱਠ ਨੂੰ ਸੰਬੋਧਨ ਕਰਦੇ ਹੋਏ ਅਜਾਇਬ ਸਿੰਘ ਹਮੀਰਗੜ੍ਹ। -ਫੋਟੋ: ਮਰਾਹੜ

ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 28 ਸਤੰਬਰ
ਪੰਚਾਇਤ ਚੋਣਾਂ ਨੂੰ ਲੈ ਕੇ ਪਿੰਡ ਹਮੀਰਗੜ੍ਹ ਵਿੱਚ ਚੋਣ ਸਰਗਰਮੀਆਂ ਨੇ ਤੇਜ਼ੀ ਫ਼ੜ ਲਈ ਹੈ। ਚੋਣ ਲੜਨ ਦੇ ਚਾਹਵਾਨ ਵੱਖ-ਵੱਖ ਉਮੀਦਵਾਰਾਂ ਨੇ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰਦਿਆਂ ਵੋਟਰਾਂ ਨਾਲ ਤਾਲਮੇਲ ਸ਼ੁਰੂ ਕਰ ਦਿੱਤਾ ਹੈ। ਇਸੇ ਦੌਰਾਨ ਨਗਰ ਦੇ ਨੌਜਵਾਨ ਆਗੂ ਅਜਾਇਬ ਸਿੰਘ ਹਮੀਰਗੜ੍ਹ ਨੇ ਅੱਜ ਪਿੰਡ ਵਾਸੀਆਂ ਦਾ ਪ੍ਰਭਾਵਸ਼ਾਲੀ ਇਕੱਠ ਕਰਕੇ ਆਪਣੀ ਚੋਣ ਮੁਹਿੰਮ ਦੀ ਬਕਾਇਦਾ ਸ਼ੁਰੂ ਕੀਤੀ। ਰਾਜਾ ਸਿੱਧੂ ਅਤੇ ਹੋਰ ਬੁਲਾਰਿਆਂ ਨੇ ਅਜਾਇਬ ਸਿੰਘ ਹਮੀਰਗੜ੍ਹ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਬੇਦਾਗ਼ ਤੇ ਲੋਕਾਂ ਦੇ ਕੰਮ ਆਉਣ ਵਾਲੇ ਨੌਜਵਾਨ ਹਨ ਅਤੇ ਉਹ ਪਿਛਲੇ 25 ਸਾਲਾਂ ਤੋਂ ਲੋਕਾਂ ਵਿਚ ਵਿਚਰ ਕੇ ਨਗਰ ਦੀ ਸੇਵਾ ਕਰ ਰਹੇ ਹਨ। ਅੰਤ ਵਿੱਚ ਅਜਾਇਬ ਸਿੰਘ ਹਮੀਰਗੜ੍ਹ ਨੇ ਇਕੱਤਰ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਬਿਨਾਂ ਕਿਸੇ ਪੱਖਪਾਤ ਦੇ ਪਿੰਡ ਦੇ ਸਰਬਪੱਖੀ ਵਿਕਾਸ ਲਈ ਤਨਦੇਹੀ ਨਾਲ ਕੰਮ ਕਰਾਂਗਾ। ਉਪਰੰਤ ਹਮੀਰਗੜ੍ਹ ਨੇ ਸਮਰਥਕਾਂ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਜਿੱਤ ਲਈ ਅਰਦਾਸ ਕੀਤੀ।

Advertisement

Advertisement