ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ-ਐੱਨਸੀਆਰ ਵਿੱਚ ਚੋਣ ਸਰਗਰਮੀਆਂ ਤੇਜ਼

09:00 AM May 17, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 16 ਮਈ
ਜਿਉਂ-ਜਿਉਂ ਵੋਟਾਂ ਦਾ ਦਿਨ ਨੇੜੇ ਆ ਰਿਹਾ ਹੈ ਤਿਉਂ-ਤਿਉਂ ਦਿੱਲੀ ਅਤੇ ਐੱਨਸੀਆਰ ਦੇ ਇਲਾਕਿਆਂ ਵਿੱਚ ਚੋਣ ਸਰਗਰਮੀਆਂ ਮਘ ਗਈਆਂ ਹਨ। ਦਿੱਲੀ ਦੀਆਂ ਮੁੱਖ ਸਿਆਸੀ ਧਿਰਾਂ ਆਮ ਆਦਮੀ ਪਾਰਟੀ, ਭਾਜਪਾ ਤੇ ਕਾਂਗਰਸ ਦੇ ਉਮੀਦਵਾਰਾਂ ਵੱਲੋਂ ਸਖਤ ਗਰਮੀ ਵਿੱਚ ਵੋਟਰਾਂ ਨੂੰ ਰਿਝਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਮੀਦਵਾਰਾਂ ਵੱਲੋਂ ਰੋਡ ਸ਼ੋਅ, ਪੈਦਲ ਯਾਤਰਾ ਅਤੇ ਪਾਰਟੀ ਵਰਕਰਾਂ ਰਾਹੀਂ ਵੋਟਰਾਂ ਤੱਕ ਪਹੁੰਚ ਬਣਾਈ ਜਾ ਰਹੀ ਹੈ। ਇਕ ਦੂਜੇ ਖਿਲਾਫ਼ ਬਿਆਨਬਾਜ਼ੀ ਦਾ ਦੌਰ ਵੀ ਤੇਜ਼ ਹੁੰਦਾ ਜਾ ਰਿਹਾ ਹੈ। ਪੂਰਬੀ ਦਿੱਲੀ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਨੇ ਵੀਰਵਾਰ ਨੂੰ ਕ੍ਰਿਸ਼ਨਾ ਨਗਰ ਵਿਧਾਨ ਸਭਾ ’ਚ ਜਨ ਆਸ਼ੀਰਵਾਦ ਯਾਤਰਾ ਕੱਢੀ। ਇਸ ਰੋਡ ਸ਼ੋਅ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਦਿੱਲੀ ਦੇ ਲੋਕਾਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਦਿੱਲੀ ਦੇ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਇਸ ਵਾਰ ਦਿੱਲੀ ਦੇ ਲੋਕ ਆਪਣੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜਣ ਦੇ ਜਵਾਬ ਵਿੱਚ ਵੋਟ ਪਾਉਣ ਜਾ ਰਹੇ ਹਨ। ਦੂਜੇ ਪਾਸੇ ਦਿੱਲੀ ਭਾਜਪਾ ਦੇ ਪ੍ਰਧਾਨ ਵਰੇਂਦਰ ਸਚਦੇਵਾ ਨੇ ਤ੍ਰਿਨਗਰ ਦੇ ਹਥੋਰੇਵਾਲਾ ਪਾਰਕ, ਚਾਂਦਨੀ ਚੌਕ ਸੰਸਦੀ ਹਲਕੇ ਵਿੱਚ ਸਵੇਰ ਦੀ ਸੈਰ ਕਰਨ ਵਾਲਿਆਂ ਵਿਚਕਾਰ ਚੋਣ ਪ੍ਰਚਾਰ ਕੀਤਾ। ਉਧਰ ਰਾਗਿਨੀ ਨਾਇਕ ਨੇ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਰਾਜੀਵ ਭਵਨ ਵਿਖੇ ਆਯੋਜਿਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਰਾਗਿਨੀ ਨਾਇਕ ਨੇ ਕਿਹਾ ਕਿ ਸੱਤਾ ਦੇ ਚਮਕਦੇ ਸਿੰਘਾਸਨ ’ਤੇ ਬੈਠੇ ਨਰਿੰਦਰ ਮੋਦੀ ਦਾ ਭੈਣਾਂ-ਧੀਆਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਇਕ ਪਾਸੇ ਭੈਣਾਂ-ਧੀਆਂ ਨੂੰ ‘ਲਾਡਲੀ’ ਕਿਹਾ ਜਾਂਦਾ ਹੈ ਅਤੇ ਦੂਜੇ ਪਾਸੇ ਮਹਿੰਗਾਈ ਦੀ ਮਾਰ ਝੱਲ ਰਹੀਆਂ ਭੈਣਾਂ-ਧੀਆਂ ਦਾ ਮਜ਼ਾਕ ਉਡਾਇਆ ਜਾਂਦਾ ਹੈ। ਉਸ ਭੈਣ ਅਤੇ ਧੀ ਦੇ ਹੰਝੂਆਂ ਦੀ ਭਾਜਪਾ ਸਰਕਾਰ ਲਈ ਕੋਈ ਕੀਮਤ ਨਹੀਂ ਹੈ।

Advertisement

Advertisement
Advertisement