ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫ਼ਿਰੋਜ਼ਪੁਰ ਹਲਕੇ ਵਿੱਚ ਚੁਣਾਵੀ ਮਾਹੌਲ ਭਖਿਆ

08:56 AM May 20, 2024 IST

ਪ੍ਰਗਟ ਸਿੰਘ ਭੁੱਲਰ
ਤਲਵੰਡੀ ਭਾਈ, 19 ਮਈ
ਲੋਕ ਸਭਾ ਚੋਣਾਂ ਵਿੱਚ ਗਰਮੀ ਦੇ ਪਾਰੇ ਨਾਲ ਸਿਆਸੀ ਪਾਰਾ ਵੀ ਚੜ੍ਹ ਗਿਆ ਹੈ। ਜੇਕਰ ਗੱਲ ਫਿਰੋਜ਼ਪੁਰ ਲੋਕ ਸਭਾ ਹਲਕਾ ਦੀ ਕਰੀਏ ਤਾਂ ਇੱਥੋਂ ਦਾ ਚੁਣਾਵੀ ਮੌਸਮ ਕੁਝ ਹੋਰ ਹੀ ਰੰਗ ਦਿਖਾ ਰਿਹਾ ਹੈ। ਇੱਕ ਪਾਸੇ ਇਸ ਖਿੱਤੇ ਵਿੱਚ ਕਿਸਾਨ ਜਥੇਬੰਦੀਆਂ ਦਾ ਪੂਰਾ ਦਬਦਬਾ ਹੈ, ਜਿਸ ਨੇ ਭਾਜਪਾ ਦੀ ਪੂਰੀ ਜ਼ੋਰ ਅਜ਼ਮਾਇਸ਼ ਕਾਰਵਾਈ ਹੋਈ ਹੈ, ਦੂਜੇ ਪਾਸੇ ਮਾਲਬਰੋਜ਼ ਸ਼ਰਾਬ ਫੈਕਟਰੀ ਵਿੱਚ ਲੱਗੇ ਪੱਕੇ ਮੋਰਚੇ ਨੇ ਮੌਜੂਦਾ ‘ਆਪ’ ਸਰਕਾਰ ਨੂੰ ਵੀ ਵਖ਼ਤ ਪਾਇਆ ਹੋਇਆ ਹੈ। ਬੇਸ਼ੱਕ ਇਹ ਖਡੂਰ ਸਾਹਿਬ ਹਲਕੇ ਨਾਲ ਸਬੰਧਤ ਹੈ ਪਰ ਇਸ ਮੋਰਚੇ ਦਾ ਸੇਕ ਫ਼ਿਰੋਜ਼ਪੁਰ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਝੱਲਣਾ ਪੈ ਰਿਹਾ ਹੈ। ਲੋਕ ਸਭਾ ਹਲਕਾ ਫਿਰੋਜ਼ਪੁਰ ’ਚ ਕੁੱਲ ਅੱਠ ਵਿਧਾਨ ਸਭਾ ਹਲਕੇ, ਫਿਰੋਜ਼ਪੁਰ ਸ਼ਹਿਰੀ, ਫਿਰੋਜ਼ਪੁਰ ਦਿਹਾਤੀ, ਗੁਰੂਹਰਸਹਾਏ, ਫਾਜ਼ਿਲਕਾ, ਅਬੋਹਰ, ਬੱਲੂਆਣਾ, ਮਲੋਟ ਤੇ ਮੁਕਤਸਰ ਸਾਹਿਬ ਸ਼ਾਮਲ ਹਨ। ਅੱਠਾਂ ’ਚੋਂ ਸੱਤ ਵਿਧਾਨ ਸਭਾ ਸੀਟਾਂ ਮੌਜੂਦਾ ‘ਆਪ’ ਸਰਕਾਰ ਦੇ ਖੇਮੇ ’ਚ ਹਨ ਜਦੋਂ ਕਿ ਸਿਰਫ਼ ਇਕੋ ਅਬੋਹਰ ਵਿਧਾਨ ਸਭਾ ਤੋਂ ਸੰਦੀਪ ਜਾਖੜ ਕਾਂਗਰਸ ਪਾਰਟੀ ਤੋਂ ਜੇਤੂ ਹਨ।
ਜਾਣਕਾਰੀ ਅਨੁਸਾਰ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਤੋਂ ਜਗਦੀਪ ਸਿੰਘ ਕਾਕਾ ਬਰਾੜ, ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ, ਸ਼੍ਰੋਮਣੀ ਅਕਾਲੀ ਦਲ ਦੇ ਨਰਦੇਵ ਸਿੰਘ ਬੌਬੀ ਮਾਨ, ਭਾਜਪਾ ਵੱਲੋਂ ਰਾਣਾ ਗੁਰਮੀਤ ਸਿੰਘ, ਅਕਾਲੀ ਦਲ (ਅੰਮ੍ਰਿਤਸਰ) ਦੇ ਭੁਪਿੰਦਰ ਸਿੰਘ ਭੁੱਲਰ ਚੋਣ ਮੈਦਾਨ ਵਿੱਚ ਨਿੱਤਰੇ ਹੋਏ ਹਨ। ਇੱਥੇ ਸ਼੍ਰੋਮਣੀ ਅਕਾਲੀ ਦਲ ਲਈ ਕਰੋ ਜਾਂ ਮਾਰੋ ਵਾਲੀ ਸਥਿਤੀ ਪੈਦਾ ਹੋ ਗਈ ਹੈ ਅਤੇ ਆਮ ਆਦਮੀ ਪਾਰਟੀ ਵੀ ਜਿੱਤਣ ਲਈ ਹਰ ਹੀਲਾ ਵਰਤ ਰਹੀ ਹੈ। ਭਾਜਪਾ ਨਾਲੋਂ ਤੋੜ ਵਿਛੋੜਾ ਹੋਣ ਮਗਰੋਂ ਸ਼ਹਿਰੀ ਵੋਟ ਹਾਸਲ ਕਰਨਾ ਅਕਾਲੀ ਦਲ ਲਈ ਔਖਾ ਕੰਮ ਹੈ। ਇਸੇ ਤਰ੍ਹਾਂ ਭਾਜਪਾ ਲਈ ਪੇਂਡੂ ਅਤੇ ਪੰਥਕ ਵੋਟ ਲੈਣਾ ਚੁਣੌਤੀ ਬਣਿਆ ਹੋਇਆ ਹੈ। ਜੇਕਰ ਕਾਂਗਰਸ ਦੀ ਗੱਲ ਕੀਤੀ ਜਾਵੇ ਤਾਂ ਪਾਰਟੀ ਨੂੰ ਪੁਰਾਣੀ ਲੀਡਰਸ਼ਿਪ ਦੀ ਘਾਟ ਰੜਕੇਗੀ, ਕਿਉਂਕਿ ਦੋ ਵੱਡੇ ਸਿਆਸੀ ਚਿਹਰੇ ਰਾਣਾ ਗੁਰਮੀਤ ਸਿੰਘ ਅਤੇ ਸੁਨੀਲ ਜਾਖੜ ਭਾਜਪਾ ਦੀ ਕਮਾਨ ਸੰਭਾਲੀ ਬੈਠੇ ਹਨ।

Advertisement

Advertisement