ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣ ਬਾਂਡ: ਐੱਸਬੀਆਈ ਦੀ ਅਰਜ਼ੀ ਖ਼ਿਲਾਫ਼ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ

01:25 PM Mar 07, 2024 IST

ਨਵੀਂ ਦਿੱਲੀ, 7 ਮਾਰਚ
ਸਿਆਸੀ ਪਾਰਟੀਆਂ ਵੱਲੋਂ ਜਮ੍ਹਾ ਕਰਵਾਏ ਹਰ ਚੋਣ ਬਾਂਡ ਦੇ ਵੇਰਵਿਆਂ ਦਾ ਖੁਲਾਸਾ ਕਰਨ ਲਈ 30 ਜੂਨ ਤੱਕ ਦਾ ਸਮਾਂ ਮੰਗਣ ਵਾਲੀ ਸਟੇਟ ਬੈਂਕ ਆਫ ਇੰਡੀਆ (ਐੱਸਬੀਆਈ) ਦੀ ਅਰਜ਼ੀ ਨੂੰ ਗੈਰਸਰਕਾਰੀ ਸੰਗਠਨ (ਐੱਨਜੀਓ) ਨੇ ਅੱਜ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਅਤੇ ਅਦਾਲਤ ਵਿੱਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਵਕੀਲ ਪ੍ਰਸ਼ਾਂਤ ਭੂਸ਼ਣ ਦੀ ਪਟੀਸ਼ਨ 'ਤੇ ਨੋਟਿਸ ਲਿਆ, ਜੋ ਗੈਰ ਸਰਕਾਰੀ ਸੰਗਠਨ 'ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼' (ਏਡੀਆਰ) ਦੀ ਤਰਫ਼ੋਂ ਅਦਾਲਤ ਵਿੱਚ ਪੇਸ਼ ਹੋਏ। ਸ੍ਰੀ ਭੂਸ਼ਣ ਨੇ ਕਿਹਾ ਕਿ ਐੱਸਬੀਆਈ ਦੀ ਪਟੀਸ਼ਨ 11 ਮਾਰਚ ਨੂੰ ਸੁਣਵਾਈ ਲਈ ਸੂਚੀਬੱਧ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਮਾਣਹਾਨੀ ਪਟੀਸ਼ਨ ਦੀ ਸੁਣਵਾਈ ਵੀ ਨਾਲ ਹੀ ਹੋਣੀ ਚਾਹੀਦੀ ਹੈ। ਚੀਫ਼ ਜਸਟਿਸ ਨੇ ਕਿਹਾ, ‘ਕਿਰਪਾ ਕਰਕੇ ਈਮੇਲ ਭੇਜੋ। ਮੈਂ ਹੁਕਮ ਜਾਰੀ ਕਰਾਂਗਾ।’

Advertisement

Advertisement
Advertisement