ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣ ਬਾਂਡ: ਜਾਂਚ ਸਬੰਧੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ

06:53 AM Jul 22, 2024 IST

ਨਵੀਂ ਦਿੱਲੀ: ਸੁਪਰੀਮ ਕੋਰਟ ਵੱਲੋਂ ਚੋਣ ਬਾਂਡ ਯੋਜਨਾ ਦੀ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਦੀ ਅਪੀਲ ਕਰਦੀ ਲੋਕ ਹਿੱਤ ਪਟੀਸ਼ਨ ’ਤੇ ਸੋਮਵਾਰ ਨੂੰ ਸੁਣਵਾਈ ਕੀਤੀ ਜਾਵੇਗੀ। ਚੀਫ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦਾ ਬੈਂਚ ਦੋ ਗੈਰ-ਸਰਕਾਰੀ ਸੰਸਥਾਵਾਂ - ‘ਕਾਮਨ ਕਾਜ਼’ ਅਤੇ ‘ਸੈਂਟਰ ਫਾਰ ਪਬਲਿਕ ਇੰਟਰੈਸਟ ਲਿਟੀਗੇਸ਼ਨ’ (ਸੀਪੀਆਈਐੱਲ) ਦੀ ਜਨਹਿੱਤ ਪਟੀਸ਼ਨ ’ਤੇ ਸੋਮਵਾਰ ਨੂੰ ਸੁਣਵਾਈ ਕਰ ਸਕਦਾ ਹੈ। ਪਟੀਸ਼ਨ ਵਿੱਚ ਸਿਆਸੀ ਪਾਰਟੀਆਂ ਅਤੇ ਕੰਪਨੀਆਂ ਵਿਚਾਲੇ ‘ਸਪੱਸ਼ਟ ਲੈਣ-ਦੇਣ’ ਦਾ ਦੋਸ਼ ਲਗਾਇਆ ਗਿਆ ਹੈ। ਚੋਣ ਬਾਂਡ ਯੋਜਨਾ ਨੂੰ ਇਕ ‘ਘੁਟਾਲਾ’ ਕਰਾਰ ਦਿੰਦੇ ਹੋਏ ਪਟੀਸ਼ਨ ਵਿੱਚ ‘ਸ਼ੈੱਲ ਕੰਪਨੀਆਂ (ਫ਼ਰਜ਼ੀ ਕੰਪਨੀਆਂ) ਅਤੇ ਘਾਟੇ ਵਿੱਚ ਚੱਲ ਰਹੀਆਂ ਉਨ੍ਹਾਂ ਕੰਪਨੀਆਂ’ ਵੱਲੋਂ ਕੀਤੀ ਗਈ ਫੰਡਿੰਗ ਦੇ ਸਰੋਤਾਂ ਦੀ ਜਾਂਚ ਦਾ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ। -ਪੀਟੀਆਈ

Advertisement

Advertisement
Advertisement