For the best experience, open
https://m.punjabitribuneonline.com
on your mobile browser.
Advertisement

ਚੋਣ ਬਾਂਡ ਦਾ ਪੈਸਾ ਸਰਕਾਰਾਂ ਡੇਗਣ ਲਈ ਵਰਤਿਆ: ਰਾਹੁਲ

08:09 AM Mar 17, 2024 IST
ਚੋਣ ਬਾਂਡ ਦਾ ਪੈਸਾ ਸਰਕਾਰਾਂ ਡੇਗਣ ਲਈ ਵਰਤਿਆ  ਰਾਹੁਲ
ਮੁੰਬਈ ਵਿੱਚ ‘ਭਾਰਤ ਜੋੜੋ ਨਿਆਏ ਯਾਤਰਾ’ ਦੌਰਾਨ ਸਮਰਥਕਾਂ ਦਾ ਪਿਆਰ ਕਬੂਲਦੇ ਹੋਏ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ। -ਫੋਟੋ: ਪੀਟੀਆਈ
Advertisement

ਠਾਣੇ/ਨਵੀਂ ਦਿੱਲੀ, 16 ਮਾਰਚ
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਹਮਲੇ ਤੇਜ਼ ਕਰਦਿਆਂ ਚੋਣ ਬਾਂਡ ਯੋਜਨਾ ਨੂੰ ਸਰਕਾਰਾਂ ਡੇਗਣ ਤੇ ਸਿਆਸੀ ਪਾਰਟੀਆਂ ਤੋੜਨ ਲਈ ਇਸਤੇਮਾਲ ਕੀਤਾ ਗਿਆ ਜਬਰੀ ਵਸੂਲ ਗਰੋਹ ਕਰਾਰ ਦਿੱਤਾ। ਉਨ੍ਹਾਂ ‘ਭਾਰਤ ਜੋੜੋ ਯਾਤਰਾ’ ਦੇ ਮੁੰਬਈ ਲਈ ਰਵਾਨਾ ਹੋਣ ਤੋਂ ਪਹਿਲਾਂ ਮਹਾਰਾਸ਼ਟਰ ਦੇ ਠਾਣੇ ਵਿੱਚ ਜੰਭਾਲੀ ਨਾਕੇ ’ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ। ਸ੍ਰੀ ਗਾਂਧੀ ਨੇ ਦੋਸ਼ ਲਾਇਆ, ‘‘ਚੋਣ ਬਾਂਡ ਯੋਜਨਾ ਇਕ ਕੌਮਾਂਤਰੀ ਪੱਧਰ ਦਾ ਜਬਰੀ ਵਸੂਲੀ ਗਰੋਹ ਹੈ ਅਤੇ ਜਿਹੜੇ ਲੋਕ ਵਿਰੋਧ ਕਰਦੇ ਹਨ, ਐਨਫੋਰਸਮੈਂਟ ਡਾਇਰੈਕਟੋਰੇਟ, ਸੀਬੀਆਈ ਅਤੇ ਆਮਦਨ ਕਰ ਵਿਭਾਗ ਉਨ੍ਹਾਂ ਦੇ ਪਿੱਛੇ ਪੈ ਜਾਂਦੇ ਹਨ।’’ ਉਨ੍ਹਾਂ ਏਕਨਾਥ ਸ਼ਿੰਦੇ ਦੀ ਅਗਵਾਈ ਵਿੱਚ ਸ਼ਿਵ ਸੈਨਾ ਵਿੱਚ ਹੋਏ ਵਿਦਰੋਹ ਅਤੇ ਅਜੀਤ ਪਵਾਰ ਦੀ ਅਗਵਾਈ ਵਿੱਚ ਰਾਸ਼ਟਰਵਾਦੀ ਕਾਂਗਰਸ ਪਾਰਟੀ ’ਚ ਹੋਈ ਬਗਾਵਤ ਦਾ ਜ਼ਿਕਰ ਕਰਦੇ ਹੋਏ ਕਿਹਾ, ‘‘ਕੀ ਤੁਹਾਨੂੰ ਲੱਗਦਾ ਹੈ ਕਿ ਸ਼ਿਵ ਸੈਨਾ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਵਿਧਾਇਕ ਮੁਫ਼ਤ ਵਿੱਚ ਭੱਜ ਗਏ ਹਨ।’’ ਉੱਧਰ, ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਚੋਣ ਬਾਂਡ ਘੁਟਾਲੇ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਆਜ਼ਾਦਾਨਾ ਤੌਰ ’ਤੇ ਜਾਂਚ ਹੋਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਆਜ਼ਾਦਾਨਾ ਤੌਰ ’ਤੇ ਜਾਂਚ ਹੋਣੀ ਜ਼ਰੂਰੀ ਹੈ।
ਮੁੰਬਈ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ਅੱਜ ਇੱਥੇ ਰਾਹੁਲ ਦੀ ਅਗਵਾਈ ਵਿੱਚ ਧਾਰਾਵੀ ’ਚ ‘ਭਾਰਤ ਜੋੜੋ ਨਿਆਏ ਯਾਤਰਾ’ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ ਤੇ ਪਾਰਟੀ ਦੇ ਮਹਾਰਾਸ਼ਟਰ ਮਾਮਲਿਆਂ ਦੇ ਇੰਚਾਰਜ ਰਮੇਸ਼ ਚੈਨੀਥਲਾ ਖੁੱਲ੍ਹੀ ਜੀਪ ਵਿੱਚ ਗਾਂਧੀ ਭੈਣ-ਭਰਾ ਨਾਲ ਹਾਜ਼ਰ ਸਨ। -ਪੀਟੀਆਈ

Advertisement

ਸ਼ਿਵਾਜੀ ਪਾਰਕ ’ਚ ਅੱਜ ਰੈਲੀ ਦੌਰਾਨ ਤਾਕਤ ਦਾ ਪ੍ਰਦਰਸ਼ਨ ਕਰੇਗੀ ਵਿਰੋਧੀ ਧਿਰ

ਮੁੰਬਈ: ਰਾਹੁਲ ਗਾਂਧੀ ਦੀ ਅਗਵਾਈ ਵਾਲੀ ‘ਭਾਰਤ ਜੋੜੋ ਨਿਆਏ ਯਾਤਰਾ’ ਦੀ ਸਮਾਪਤੀ ਮੌਕੇ ਮੁੰਬਈ ਦੇ ਸ਼ਿਵਾਜੀ ਪਾਰਕ ਵਿੱਚ ਐਤਵਾਰ ਨੂੰ ਹੋਣ ਵਾਲੀ ਰੈਲੀ ਅਸਲ ਵਿੱਚ ‘ਇੰਡੀਆ’ ਗੱਠਜੋੜ ਲਈ ਤਾਕਤ ਦਾ ਪ੍ਰਦਰਸ਼ਨ ਹੋਵੇਗੀ। ਇਸ ਰੈਲੀ ਵਿੱਚ ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ, ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸਵੀ ਯਾਦਵ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਸ਼ਾਮਲ ਹੋਣਗੇ। ਅੱਜ ਸ਼ਾਮ ਸਮੇਂ ਇੱਥੇ ਡਾ. ਬੀ.ਆਰ. ਅੰਬੇਡਕਰ ਯਾਦਗਾਰ ਚੈਤਿਆ ਭੂਮੀ ਵਿਖੇ ਪਹੁੰਚ ਕੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਨਿਆਏ ਯਾਤਰਾ ਸਮਾਪਤ ਹੋ ਗਈ। ਹੁਣ ਗਾਂਧੀ ਐਤਵਾਰ ਨੂੰ ਸਵੇਰ ਸਮੇਂ ਮਣੀ ਭਵਨ ਤੋਂ ਅਗਸਤ ਕ੍ਰਾਂਤੀ ਮੈਦਾਨ ਤੱਕ ‘ਨਿਆਏ ਸੰਕਲਪ ਪਦਯਾਤਰਾ’ ਕੱਢਣਗੇ। -ਪੀਟੀਆਈ

Advertisement
Author Image

sukhwinder singh

View all posts

Advertisement
Advertisement
×