ਚੋਣ ਬਾਂਡ ਸਕੀਮ: ਕੋਰਟ ਦੀ ਨਿਗਰਾਨੀ ਹੇਠ ‘ਸਿਟ’ ਜਾਂਚ ਦੀ ਮੰਗ ਕਰਦੀ ਜਨਹਿੱਟ ਪਟੀਸ਼ਨ ’ਤੇ ਸੁਣਵਾਈ 22 ਜੁਲਾਈ ਨੂੰ
01:13 PM Jul 19, 2024 IST
ਨਵੀਂ ਦਿੱਲੀ, 19 ਜੁਲਾਈ
ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਇਲੈਕਟੋਰਲ (ਚੋਣ) ਬਾਂਡ ਸਕੀਮ ਦੀ ਕੋਰਟ ਦੀ ਨਿਗਰਾਨੀ ਹੇਠ ‘ਸਿਟ’ ਜਾਂਚ ਦੀ ਮੰਗ ਕਰਦੀ ਜਨਹਿੱਤ ਪਟੀਸ਼ਨ ’ਤੇ 22 ਜੁਲਾਈ ਨੂੰ ਸੁਣਵਾਈ ਕਰੇਗੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਵਕੀਲ ਪ੍ਰਸ਼ਾਂਤ ਭੂਸ਼ਣ ਵੱਲੋਂ ਦਾਇਰ ਹਲਫ਼ਨਾਮਿਆਂ ਦਾ ਨੋਟਿਸ ਲੈਂਦਿਆਂ ਕਿਹਾ ਕਿ ਦੋ ਐੱਨਜੀਓ’ਜ਼- ਕੌਮਨ ਕਾਜ਼ ਤੇ ਸੈਂਟਰ ਫਾਰ ਪਬਲਿਕ ਇੰਟਰਸਟ ਲਿਟੀਗੇਸ਼ਨ (ਸੀਪੀਆਈਐੱਲ) ਵੱਲੋਂ ਦਾਇਰ ਪਟੀਸ਼ਨਾਂ ਨੂੰ ਸੁਣਵਾਈ ਲਈ ਸੋਮਵਾਰ ਨੂੰ ਸੂਚੀਬੱਧ ਕੀਤਾ ਜਾਵੇਗਾ। -ਪੀਟੀਆਈ
Advertisement
Advertisement
Related News
Advertisement