ਚੋਣ ਬਾਂਡ ਸਕੀਮ: ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਦੀਆਂ ਪਟੀਸ਼ਨਾਂ ਸੁਪਰੀਮ ਕੋਰਟ ਵੱਲੋਂ ਖਾਰਜ
03:34 PM Aug 02, 2024 IST
Advertisement
ਨਵੀਂ ਦਿੱਲੀ, 2 ਅਗਸਤ
ਸੁਪਰੀਮ ਕੋਰਟ ਨੇ ਕੋਰਟ ਦੀ ਨਿਗਰਾਨੀ ਹੇਠ ਚੋਣ ਬਾਂਡ ਸਕੀਮ ਦੀ ਜਾਂਚ ਕਰਵਾਉਣ ਦੀ ਮੰਗ ਕਰਦੀਆਂ ਪਟੀਸ਼ਨਾਂ ਖਾਰਜ ਕਰ ਦਿੱਤੀਆਂ ਹਨ। ਚੀਫ ਜਸਟਿਸ ਡੀਵਾਈ ਚੰਦਰਚੂੜ ਤੇ ਜਸਟਿਸ ਜੇਬੀ ਪਾਰਦੀਵਾਲਾ ਦੇ ਬੈਂਚ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 32 ਤਹਿਤ ਇਸ ਪੜਾਅ ’ਤੇ ਦਖਲ ਦੇਣਾ ਗੈਰਵਾਜਬ ਤੇ ਸਮੇਂ ਤੋਂ ਪਹਿਲਾਂ ਹੋਵੇਗਾ। ਸੁਪਰੀਮ ਕੋਰਟ ਐੱਨਜੀਓ’ਜ਼- ਕੌਮਨ ਕਾਜ਼ ਤੇ ਸੈਂਟਰ ਫਾਰ ਪਬਲਿਕ ਇੰਟਰਸਟ ਲਿਟੀਗੇਸ਼ਨ (ਸੀਪੀਆਈਐੱਲ) ਤੇ ਹੋਰਨਾਂ ਵੱਲੋਂ ਦਾਇਰ ਪਟੀਸ਼ਨਾਂ ’ਤੇ ਸੁਣਵਾਈ ਕਰ ਰਹੀ ਸੀ। -ਪੀਟੀਆਈ
Advertisement
Advertisement
Advertisement