ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਬਦੁੱਲਾਪੁਰ ਵਾਸੀਆਂ ਵੱਲੋਂ ਚੋਣਾਂ ਦਾ ਬਾਈਕਾਟ

07:40 AM May 04, 2024 IST
ਪਿੰਡ ਅਬਦੁੱਲਾਪੁਰ ਵਾਸੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ।

ਸੁਰਿੰਦਰ ਸਿੰਘ ਗੁਰਾਇਆ
ਟਾਂਡਾ, 3 ਮਈ
ਸਹੂਲਤਾਂ ਤੋਂ ਵਾਂਝੇ ਬਲਾਕ ਟਾਂਡਾ ਦੇ ਪਿੰਡ ਅਬਦੁੱਲਾਪੁਰ ਵਾਸੀਆਂ ਨੇ ਲੋਕ ਸਭਾ ਚੋਣਾਂ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੀ ਮੌਜੂਦਗੀ ਵਿੱਚ ਪਿੰਡ ਵਾਸੀਆਂ ਅਤੇ ਸਰਪੰਚ ਮਨਜੀਤ ਕੌਰ, ਸਤਪਾਲ ਸਿੰਘ ਗੋਲਡੀ, ਸਾਬਕਾ ਸਰਪੰਚ ਸ਼ਿੰਦਾ ਸਿੰਘ ਤੇ ਕਾਲਾ ਸਿੰਘ ਨੇ ਕਿਹਾ ਕਿ ਬਿਆਸ ਦਰਿਆ ਦੇ ਬਿਲਕੁਲ ਕੰਢੇ ਵਸੇ ਇਸ ਪਿੰਡ ਤੱਕ ਅੱਜ ਵੀ ਸੜਕ ਨਹੀਂ ਬਣੀ। ਇਸੇ ਤਰ੍ਹਾਂ ਪਿੰਡ ਦੇ ਸਕੂਲ ਵਿੱਚ ਕੋਈ ਅਧਿਆਪਕ ਵੀ ਨਹੀਂ ਹੈ ਜਿਸ ਕਰਕੇ ਬੱਚਿਆਂ ਨੂੰ ਪੜ੍ਹਨ ਲਈ ਕਾਫੀ ਦੂਰ ਪਿੰਡ ਮਿਆਣੀ ਜਾਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜੇ ਪਿੰਡ ਵਿੱਚ ਕੋਈ ਵੀ ਸਿਆਸੀ ਆਗੂ ਵੋਟ ਮੰਗਣ ਆਉਂਦਾ ਹੈ ਤਾਂ ਉਹ ਉਸ ਦਾ ਵਿਰੋਧ ਕਰਨਗੇ। ਇਸ ਮੌਕੇ ਅਨੋਖ ਸਿੰਘ, ਸਤਪਾਲ ਸਿੰਘ, ਜਸਵੰਤ ਸਿੰਘ, ਗੁਰਪ੍ਰੀਤ ਸਿੰਘ ਤੇ ਸੁਰਜੀਤ ਕੌਰ ਵੀ ਮੌਜੂਦ ਸਨ।

Advertisement

Advertisement
Advertisement