ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਮ ਆਦਮੀ ਪਾਰਟੀ ਵੱਲੋਂ ਚੋਣ ਪ੍ਰਚਾਰ ਤੇਜ਼

07:09 AM May 15, 2024 IST
ਪਿੰਡ ਦਿਆਲਪੁਰ ਵਿੱਚ ਪ੍ਰਚਾਰ ਕਰਦੇ ਹੋਏ ਕੈਬਨਿਟ ਮੰਤਰੀ ਬਲਕਾਰ ਸਿੰਘ।

ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 14 ਮਈ
ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਪਿੰਡ ਦਿਆਲਪੁਰ ਵਿੱਚ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਪਵਨ ਕੁਮਾਰ ਟੀਨੂ ਦੇ ਹੱਕ ਵਿੱਚ ਚੋਣ ਰੈਲੀ ਕੀਤੀ। ਇਸ ਦੌਰਾਨ ਰੈਲੀ ਨੂੰ ਸੰਬੋਧਨ ਕਰਦਿਆਂ ਬਲਕਾਰ ਸਿੰਘ ਨੇ ਨਫਰਤ ਦੀ ਰਾਜਨੀਤੀ ਖਤਮ ਕਰਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਟੌਲ ਪਲਾਜ਼ਿਆਂ ਤੋਂ ਹੁੰਦੀ ਲੁੱਟ ਬੰਦ ਕਰਵਾਉਣ ਦੇ ਮਨੋਰਥ ਨਾਲ 14 ਟੌਲ ਪਲਾਜ਼ੇ ਬੰਦ ਕਰਵਾ ਕੇ ਲੋਕਾਂ ਨੂੰ ਸਹੂਲਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਵਿੱਚ ਨਹਿਰੀ ਪਾਣੀ ਹੇਠ ਆ ਰਹੀ ਖੇਤੀ ਯੋਗ ਜ਼ਮੀਨ ਨੂੰ ਪਾਣੀ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰਦਿਆਂ ਬੰਦ ਪਏ ਸੂਏ ਅਤੇ ਨਹਿਰਾਂ ਦੀ ਸਾਫ ਸਫਾਈ ਕਰਵਾ ਕੇ ਟੇਲਾਂ ਤੱਕ ਪਾਣੀ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਹਲਕੇ ਨੂੰ ਸੂਬੇ ਵਿੱਚ ਨਮੂਨੇ ਦਾ ਬਣਾਉਣ ਲਈ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਬਿਨਾਂ ਪੱਖਪਾਤ ਕੀਤਿਆਂ ਵਿਕਾਸ ਕੰਮ ਕਰਵਾਇਆ ਗਏ ਹਨ। ਦਿਆਲਪੁਰ ਦੇ ਸਰਪੰਚ ਹਰਜਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਨਾਲ ਵਿਦੇਸ਼ਾਂ ਵਿੱਚ ਵਸੇ ਪਿੰਡ ਦੇ ਵਸਨੀਕਾਂ ਨੇ ਪਿੰਡ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਦਿਆਲਪੁਰ ਦੋ ਜ਼ਿਲ੍ਹਿਆਂ ਅਤੇ ਦੋ ਵਿਧਾਨ ਸਭਾ ਹਲਕਿਆਂ ਸਮੇਤ ਦੋ ਲੋਕ ਸਭਾ ਹਲਕਿਆਂ ਵਿੱਚ ਵੰਡਿਆ ਹੋਇਆ ਹੈ।

Advertisement

Advertisement