ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਉਮੀਦਵਾਰ ਵੱਲੋਂ ਹਲਕਾ ਪੂਰਬੀ ਤੇ ਦੱਖਣੀ ਵਿੱਚ ਚੋਣ ਪ੍ਰਚਾਰ

11:00 AM May 08, 2024 IST
ਲੁਧਿਆਣਾ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਅਸ਼ੋਕ ਪਰਾਸ਼ਰ ਪੱਪੀ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 7 ਮਈ
ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਲੁਧਿਆਣਾ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੇ ਅੱਜ ਹਲਕਾ ਪੂਰਬੀ ਤੇ ਦੱਖਣੀ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ, ਸੂਬਾ ਸਕੱਤਰ ਅਤੇ ਮਾਰਕਫੈਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਲੋਕ ਸਭਾ ਇੰਚਾਰਜ ਡਾਕਟਰ ਦੀਪਕ ਬੰਸਲ ਤੇ ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਮੌਜੂਦ ਰਹੇ। ਚੋਣ ਪ੍ਰਚਾਰ ਕਰਦੇ ਹੋਏ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਸੂਬੇ ਵਿੱਚ ਨਸ਼ਾ ਖਤਮ ਕਰਨ ਲਈ ਪੱਬਾਂ ਭਾਰ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਲਈ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਏਸ਼ੀਆ ਅਤੇ ਓਲੰਪਿਕ ਖੇਡਾਂ ਦੀ ਤਿਆਰੀ ਲਈ ਖਿਡਾਰੀਆਂ ਨੂੰ ਚੈਂਪੀਅਨਸ਼ਿਪ ਤੋਂ ਪਹਿਲਾਂ ਫੰਡ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਨਾਮ ਦੀ ਨਕਦ ਰਾਸ਼ੀ ਵਿੱਚ ਵੀ ਵਾਧਾ ਕੀਤਾ ਹੈ। ਹਲਕਾ ਪੂਰਬੀ ਤੋਂ ਵਿਧਾਇਕ ਦਿਲਜੀਤ ਸਿੰਘ ਭੋਲਾ ਗਰੇਵਾਲ ਅਤੇ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਅਸ਼ੋਕ ਪਰਾਸ਼ਰ ਪੱਪੀ ਦਾ ਸਵਾਗਤ ਕੀਤਾ ਤੇ ਭਰੋਸਾ ਦਿਵਾਇਆ ਕਿ ‘ਆਪ’ ਉਮੀਦਵਾਰ ਇਸ ਵਾਰ ਲੁਧਿਆਣਾ ਵਿੱਚੋਂ ਵੱਡੀ ਲੀਡ ਦੇ ਨਾਲ ਜਿੱਤਣਗੇ। ਅਮਨਦੀਪ ਸਿੰਘ ਮੋਹੀ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਜ਼ਨ ਦੇ ਨਾਲ ਵਿਕਾਸ ਕਾਰਜ ਚੱਲ ਰਹੇ ਹਨ। ਇਹੀ ਕਾਰਨ ਹੈ ਜਿੱਥੇ ਵੀ ਅਸ਼ੋਕ ਪਰਾਸ਼ਰ ਪੱਪੀ ਜਾਂਦੇ ਹਨ ਨੌਜਵਾਨ ਵੀ ਉਨ੍ਹਾਂ ਦਾ ਭਰਪੂਰ ਸਾਥ ਦੇ ਰਹੇ ਹਨ।

Advertisement

Advertisement
Advertisement