For the best experience, open
https://m.punjabitribuneonline.com
on your mobile browser.
Advertisement

ਬਰਿੰਦਰ ਢਿੱਲੋਂ ਵੱਲੋਂ ਘਨੌਲੀ ਖੇਤਰ ਦੇ ਪਿੰਡਾਂ ’ਚ ਚੋਣ ਪ੍ਰਚਾਰ

08:50 AM May 29, 2024 IST
ਬਰਿੰਦਰ ਢਿੱਲੋਂ ਵੱਲੋਂ ਘਨੌਲੀ ਖੇਤਰ ਦੇ ਪਿੰਡਾਂ ’ਚ ਚੋਣ ਪ੍ਰਚਾਰ
ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਬਰਿੰਦਰ ਸਿੰਘ ਢਿੱਲੋਂ। -ਫੋਟੋ: ਜਗਮੋਹਨ ਸਿੰਘ
Advertisement

ਘਨੌਲੀ (ਪੱਤਰ ਪ੍ਰੇਰਕ):
ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਦੇ ਹੱਕ ਵਿੱਚ ਰੂਪਨਗਰ ਵਿਧਾਨ ਸਭਾ ਹਲਕੇ ਦੇ ਇੰਚਾਰਜ ਬਰਿੰਦਰ ਸਿੰਘ ਢਿੱਲੋਂ ਨੇ ਘਨੌਲੀ ਖੇਤਰ ਦੇ ਪਿੰਡ ਲੋਹਗੜ੍ਹ ਫਿੱਡੇ ਵਿੱਚ ਭਰਵੀਂ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਦਾ ਰਾਜ ਆਉਣ ’ਤੇ ਉਹ ਫੈਕਟਰੀ ਤੋਂ ਲੋਕਾਂ ਦੇ ਬਣਦੇ ਹੱਕ ਦਿਵਾਉਣ ਲਈ ਲੋਕਾਂ ਨਾਲ ਡੱਟ ਕੇ ਖੜਨਗੇ ਤੇ ਜੇਕਰ ਉਨ੍ਹਾਂ ਦੀ ਪਾਰਟੀ ਦੇ ਆਗੂਆਂ ਨੇ ਇਲਾਕੇ ਦੇ ਲੋਕਾਂ ਦੀ ਗੱਲ ਨਾ ਸੁਣੀ ਤਾਂ ਉਹ ਇਲਾਕੇ ਦੇ ਲੋਕਾਂ ਵਿੱਚ ਧਰਨੇ ’ਤੇ ਬੈਠੇ ਨਜ਼ਰ ਆਉਣਗੇ। ਉਨ੍ਹਾਂ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਸਰਕਲ ਪ੍ਰਧਾਨ ਅਮਨਦੀਪ ਸਿੰਘ ਲਾਲੀ,ਐਡਵੋਕੇਟ ਰਾਜੀਵ ਸ਼ਰਮਾ, ਪਰਦੀਪ ਸਿੰਘ ਜੌਹਲ, ਪਰਮਜੀਤ ਸਿੰਘ ਪੰਮੂ, ਸੁਰਿੰਦਰਜੀਤ ਸਿੰਘ ਡੰਗੌਲੀ , ਲਾਭ ਸਿੰਘ , ਬਹਾਦਰ ਸਿੰਘ ਝੱਜ ਆਦਿ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×