For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਵੱਲੋਂ ਚੋਣ ਪ੍ਰਚਾਰ

08:36 AM May 08, 2024 IST
ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਵੱਲੋਂ ਚੋਣ ਪ੍ਰਚਾਰ
ਜਤਿੰਦਰ ਸਿੰਘ ਬਿੱਟੂ ਹੰਸਾਲੀ ਸਾਹਿਬ ਵਿੱਚ ਗੱਲਬਾਤ ਕਰਦੇ ਹੋਏ। -ਫੋਟੋ: ਸੂਦ
Advertisement

ਫ਼ਤਹਿਗੜ੍ਹ ਸਾਹਿਬ: ਅਕਾਲੀ ਦਲ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਜਤਿੰਦਰ ਸਿੰਘ ਬਿੱਟੂ ਵੱਲੋਂ ਗੁਰੂਘਰਾਂ ਅਤੇ ਡੇਰਿਆਂ ਤੱਕ ਪਹੁੰਚ ਕਰ ਕੇ ਆਸ਼ੀਰਵਾਦ ਹਾਸਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨੂੰ ਫ਼ਸਲਾਂ ਦੇ ਲਾਹੇਵੰਦ ਭਾਅ, ਐੱਨਐੱਸਏ ਖ਼ਤਮ, ਬੇਰੁਜ਼ਗਾਰੀ, ਨਸ਼ਿਆਂ ਦੇ ਖ਼ਾਤਮੇ ਲਈ ਯਤਨ ਕਰਨਗੇ। ਹਲਕੇ ਵਿਚ ਵੱਡੀ ਸਨਅਤ, ਹਸਪਤਾਲ ਤੇ ਪਸ਼ੂ ਪਾਲਣ ਪ੍ਰਾਜੈਕਟ ਲਿਆਉਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਦੱਸਿਆ ਕਿ ਉਹ 10 ਮਈ ਨੂੰ ਆਪਣੇ ਸਮਰਥੱਕਾਂ ਸਣੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਨਗੇ। ਉਨ੍ਹਾਂ ਹਲਕੇ ਵਾਸੀਆਂ ਅਤੇ ਵਰਕਰਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×