ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਿਤਾਬ ਸਿੰਘ ਖਹਿਰਾ ਵੱਲੋਂ ਆਪਣੇ ਪਿਤਾ ਦੇ ਹੱਕ ਵਿੱਚ ਚੋਣ ਪ੍ਰਚਾਰ

09:00 AM May 29, 2024 IST

ਪਵਨ ਕੁਮਾਰ ਵਰਮਾ
ਧੂਰੀ, 28 ਮਈ
ਧੂਰੀ ਹਲਕੇ ਦੇ ਪਿੰਡ ਪੇਧਨੀ, ਰਾਜੋਮਾਜਰਾ, ਲੱਡਾ ਅਤੇ ਹੋਰ ਵੱਖ ਵੱਖ ਪਿੰਡਾਂ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦਾ ਹਰੇਕ ਵਰਗ ਦੁਖੀ ਹੈ। ਮਹਿਤਾਬ ਸਿੰਘ ਖਹਿਰਾ ਨੇ ਕਿਹਾ ਕਿ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਨਕਾਰਦੇ ਹੋਏ ਉਸ ਨੂੰ ਉਸਦਾ ਅਸਲੀ ਚਿਹਰਾ ਦਿਖਾਉਣਗੇ। ਇਸ ਮੌਕੇ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਆਪਣੇ ਧੂਰੀ ਹਲਕੇ ਵਿੱਚ ਕੋਈ ਵੱਡੀ ਇੰਡਸਟਰੀ ਤਾਂ ਕੀ ਲੈ ਕੇ ਆਉਣੀ ਸੀ ਸਗੋਂ ਇੱਥੇ ਚੱਲ ਰਹੀ ਸ਼ੂਗਰ ਮਿੱਲ ਨੂੰ ਵੀ ਬੰਦ ਕਰਵਾ ਦਿੱਤਾ ਜਿਸ ਕਾਰਨ ਗੰਨਾ ਕਾਸ਼ਤਕਾਰਾਂ ਅਤੇ ਹਲਕਾ ਵਾਸੀਆਂ ਵਿੱਚ ਭਾਰੀ ਰੋਸ ਹੈ। ਇਸ ਮੌਕੇ ਧੂਰੀ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਬਲਾਕ ਸਮਿਤੀ ਦੀ ਚੇਅਰਪਰਸਨ ਦੇ ਪਤੀ ਜਗਤਾਰ ਸਿੰਘ ਤਾਰਾ ਬੇਨੜਾ, ਸਰਪੰਚ ਮਿੱਠੂ ਲੱਡਾ, ਟਕਸਾਲੀ ਕਾਂਗਰਸੀ ਆਗੂ ਗੁਰਬਖਸ਼ ਸਿੰਘ ਗੁੱਡੂ, ਕਾਂਗਰਸੀ ਆਗੂ ਹੰਸਰਾਜ ਗੁਪਤਾ, ਕਾਂਗਰਸੀ ਆਗੂ ਸਰਪੰਚ ਗੂਰਪਿਆਰ ਸਿੰਘ ਧੂਰਾ, ਨੰਬਰਦਾਰ ਗੁਰਚਰਨ ਸਿੰਘ ਈਸੜਾ ਅਤੇ ਪਿੰਡਾਂ ਦੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।

Advertisement

Advertisement
Advertisement