ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਮਰਨਜੀਤ ਮਾਨ ਦੀ ਪਤਨੀ ਗੀਤਇੰਦਰ ਕੌਰ ਵੱਲੋਂ ਚੋਣ ਪ੍ਰਚਾਰ

08:00 AM May 09, 2024 IST
ਬੀਬੀ ਗੀਤਇੰਦਰ ਕੌਰ ਮਾਨ ਸਰਾਂ ਪੱਤੀ ਵਿੱਚ ਸੰਬੋਧਨ ਕਰਦੇ ਹੋਏ। -ਫੋਟੋ: ਸੂਦ

ਕੁਲਦੀਪ ਸੂਦ
ਹੰਢਿਆਇਆ, 8 ਮਈ
ਸ਼੍ਰੋਮਣੀ ਅਕਾਲੀ ਦਲ (ਅ) ਦੇ ਲੋਕ ਸਭਾ ਹਲਕਾ ਸੰਗਰੂਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿੱਚ ਉਨ੍ਹਾਂ ਦੀ ਪਤਨੀ ਬੀਬੀ ਗੀਤਇੰਦਰ ਕੌਰ ਮਾਨ ਵੱਲੋਂ ਚੋਣ ਪ੍ਰਚਾਰ ਬੜੇ ਜ਼ੋਰ-ਸ਼ੋਰ ਨਾਲ ਕੀਤਾ ਜਾ ਰਿਹਾ ਹੈ। ਹੰਢਿਆਇਆ ਦੀ ਸਰਾਂ ਪੱਤੀ ਅਤੇ ਬੀਕਾ ਸੂਚ ਪੱਤੀ ਵਿੱਚ ਬੀਬੀ ਮਾਨ ਨੇ ਬੀਬੀਆਂ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਵੋਟਾਂ ਪਾ ਕੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਜਿਤਾਉਣ।
ਇੱਥੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਬੀਬੀ ਮਾਨ ਨੇ ਕਿਹਾ ਕਿ ਹੁਣ ਤੱਕ ਸੂਬੇ ਅਤੇ ਕੇਂਦਰ ਵਿੱਚ ਸੱਤਾ ’ਚ ਆਈਆਂ ਸਰਕਾਰਾਂ ਨੇ ਕਦੇ ਵੀ ਪੰਜਾਬ ਦਾ ਹਿੱਤ ਨਹੀਂ ਸੋਚਿਆ। ਸ੍ਰੀਮਤੀ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਦੇ ਆਰਥਿਕ ਪੱਖੋਂ ਹਾਲਾਤ ਜ਼ਿਆਦਾ ਵਧੀਆ ਨਹੀਂ ਹਨ। ਉਨ੍ਹਾਂ ਕਿਹਾ ਕਿ ਲੋਕ ਇਸ ਵਾਰ ਦੀਆਂ ਚੋਣਾਂ ਵਿੱਚ ‘ਆਪ’ ਸਰਕਾਰ ਖਿਲਾਫ਼ ਆਪਣਾ ਗੁੱਸਾ ਕੱਢਣਗੇ। ‘ਆਪ’ ਸਰਕਾਰ ਨੇ ਪਈਆਂ ਵੋਟਾਂ ਸਮੇਂ ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦਾ ਜੋ ਵਾਅਦਾ ਕੀਤਾ ਸੀ ਜੋ ਵਾਅਦਾ ਬਣ ਕੇ ਹੀ ਰਹਿ ਗਿਆ ਹੈ।

Advertisement

Advertisement
Advertisement