ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਉਮੀਦਵਾਰ ਸੋਹਣ ਸਿੰਘ ਠੰਡਲ ਲਈ ਚੋਣ ਪ੍ਰਚਾਰ

07:12 AM May 15, 2024 IST
ਚੌਹਾਲ ਵਿੱਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੰਜੀਵ ਤਲਵਾੜ। -ਫੋਟੋ: ਹਰਪ੍ਰੀਤ ਕੌਰ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 14 ਮਈ
ਹਲਕਾ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦੇ ਹੱਕ ਵਿਚ ਅੱਜ ਹਲਕਾ ਇੰਚਾਰਜ ਜਤਿੰਦਰ ਸਿੰਘ ਲਾਲੀ ਬਾਜਵਾ ਅਤੇ ਮੀਤ ਪ੍ਰਧਾਨ ਸੰਜੀਵ ਤਲਵਾੜ ਦੀ ਅਗਵਾਈ ਹੇਠ ਪਿੰਡ ਚੌਹਾਲ ਅਤੇ ਆਸਪਾਸ ਦੇ ਪਿੰਡਾਂ ਵਿਚ ਚੋਣ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਨੂੰ ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ, ਦੇਹਾਤੀ ਯੂਥ ਵਿੰਗ ਦੇ ਪ੍ਰਧਾਨ ਇੰਦਰਜੀਤ ਸਿੰਘ ਕੰਗ ਅਤੇ ਭਜਨ ਸਿੰਘ ਨੇ ਸੰਬੋਧਨ ਕੀਤਾ। ਉਕਤ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਦਿੱਲੀ ਅਧਾਰਿਤ ਰਾਜਨੀਤਿਕ ਪਾਰਟੀਆਂ ਨੇ ਕੇਵਲ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਦੇ ਮਕਸਦ ਲਈ ਹੀ ਵਰਤਿਆ।
ਬਟਾਲਾ (ਨਿੱਜੀ ਪੱਤਰ ਪ੍ਰੇਰਕ): ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਨੇ ਇੱਥੋਂ ਥੋੜ੍ਹੀ ਦੂਰ ਨਿੱਜੀ ਪੈਲੇਸ ’ਚ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦੇ ਹੱਕ ’ਚ ਇੱਕ ਜਨ ਸਭਾ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇਚਾਰਜ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ’ਚ ਹੋਈ ਜਨ ਸਭਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਸਮੇਤ ਹੋਰ ਪਾਰਟੀ ਦੇ ਸੀਨੀਅਰ ਆਗੂਆਂ ਨੇ ਸੰਬੋਧਨ ਕੀਤਾ।

Advertisement

Advertisement