ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁੁਖਰਾਜ ਨਿਆਮੀਵਾਲਾ ਵੱਲੋਂ ਦੋਦਾ ਵਿੱਚ ਚੋਣ ਪ੍ਰਚਾਰ

08:30 AM Nov 11, 2024 IST
ਦੋਦਾ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਸੁਖਰਾਜ ਸਿੰਘ ਨਿਆਮੀਵਾਲਾ।

ਪੱਤਰ ਪ੍ਰੇਰਕ
ਦੋਦਾ, 10 ਨਵੰਬਰ
ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸੁੁਖਰਾਜ ਸਿੰਘ ਨਿਆਮੀਵਾਲਾ ਨੇ ਅੱਜ ਹਲਕੇ ਦੇ ਕਈ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ। ਦੋਦਾ ਵਿੱਚ ਪ੍ਰਚਾਰ ਕਰਦਿਆਂ ਨਿਆਮੀਵਾਲਾ ਨੇ ਕਿਹਾ ਕਿ ਲੋਕਾਂ ਨੇ ਰਵਾਇਤੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਕਦੇ 16 ਸਾਲ ਅਤੇ ਕਦੇ 13-13 ਸਾਲਾਂ ਲਈ ਵਿਧਾਇਕ ਬਣਾਇਆ ਹੈ ਪਰ ਇਨ੍ਹਾਂ ਆਗੂਆਂ ਨੇ ਸਿਵਾਏ ਲਾਰਿਆਂ ਤੋਂ ਲੋਕਾਂ ਲਈ ਕੁਝ ਨਹੀਂ ਕੀਤਾ। ਇਹ ਹਲਕਾ ਅਜੇ ਵੀ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਮੇਂ ਦੀਆਂ ਸਰਕਾਰਾਂ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿਵਾ ਸਕੀਆਂ। ਇਸ ਤੋਂ ਇਲਾਵਾ ਸੂਬੇ ਵਿੱਚ ਨਸ਼ਾ, ਬੇਰੁਜ਼ਗਾਰੀ ਅਤੇ ਅਮਨ ਕਾਨੂੰਨ ਦੀ ਸਥਿਤੀ ਨਾਜ਼ੁਕ ਬਣੀ ਹੋਈ ਹੈ। ਇਸ ਦੌਰਾਨ ਸੁਖਰਾਜ ਨਿਆਮੀਵਾਲਾ ਨੇ ਅਜਿਹੀਆਂ ਸਮੱਸਿਆਵਾਂ ਦੇ ਹੱਲ ਲਈ ਉਸ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਵੜਿੰਗ ਤੇ ਸੁਖਰਾਜ ਸਿੰਘ ਆਦਿ ਮੌਜੂਦ ਸਨ।

Advertisement

Advertisement