ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਟੂ ਦੇ ਸਥਾਪਨਾ ਦਿਵਸ ਮੌਕੇ ਅਮਰ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ

08:34 AM May 31, 2024 IST
ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸੀਟੂ ਆਗੂ ਦਲਜੀਤ ਕੁਮਾਰ ਗੋਰਾ। -ਫ਼ੋਟੋ: ਗਿੱਲ

ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 30 ਮਈ
ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਦੇ ਸਥਾਪਨਾ ਦਿਵਸ ਮੌਕੇ ਸੀਟੂ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਦੇ ਪ੍ਰਤੀਨਿਧਾਂ ਨੇ ਆਪਣੇ ਘਰਾਂ ਅਤੇ ਦਫ਼ਤਰਾਂ ਉਪਰ ਸੀਟੂ ਦੇ ਝੰਡੇ ਲਹਿਰਾਏ। ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਤੇ ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਦੇ ਸੂਬਾ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਬਰ੍ਹਮੀ ਨੇ ਸੀਟੂ ਵਰਕਰਾਂ ਨੂੰ ਸੰਬੋਧਨ ਕਰਦਿਆਂ ਹਾਲੀਆ ਲੋਕ ਸਭਾ ਚੋਣਾਂ ਦੌਰਾਨ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਫ਼ਿਰਕਾਪ੍ਰਸਤ ਸਰਕਾਰ ਨੂੰ ਚੱਲਦਾ ਕਰਨ ਲਈ ਆਖ਼ਰੀ ਹੰਭਲਾ ਮਾਰਨ ਦੀ ਅਪੀਲ ਕੀਤੀ। ਸੀਟੂ ਵਰਕਰਾਂ ਨੇ ਵੱਖ-ਵੱਖ ਪਿੰਡਾਂ ਵਿਚ ਕਾਂਗਰਸੀ ਉਮੀਦਵਾਰ ਡਾਕਟਰ ਅਮਰ ਸਿੰਘ ਦੇ ਹੱਕ ਵਿੱਚ ਚੋਣ ਜਲਸੇ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ। ਸੀਟੂ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦਾ ਸੰਵਿਧਾਨ ਬਦਲਣ ਦੇ ਸੁਫ਼ਨੇ ਦੇਖ ਰਹੇ ਹਨ ਅਤੇ ਗ਼ਰੀਬਾਂ ਦਾ ਰਾਖਵਾਂਕਰਨ ਅਤੇ ਘੱਟ-ਗਿਣਤੀਆਂ ਦੇ ਮੌਲਿਕ ਅਧਿਕਾਰ ਖ਼ਤਮ ਕਰਨ ਦੀਆਂ ਵਿਉਂਤਾਂ ਘੜ ਰਹੇ ਹਨ।
ਸੀਟੂ ਵਰਕਰਾਂ ਨੇ ਪਿੰਡ ਦੱਧਾਹੂਰ, ਗੋਬਿੰਦਗੜ੍ਹ, ਜੌਹਲਾਂ, ਕਲਸੀਆਂ, ਬਸਰਾਵਾਂ, ਬੁਰਜ ਹਕੀਮਾ, ਬਰ੍ਹਮੀ, ਨੂਰਪੁਰਾ ਅਤੇ ਤਲਵੰਡੀ ਰਾਏ ਪਿੰਡਾਂ ਵਿਚ ਚੋਣ ਜਲਸੇ ਕਰ ਕੇ ਕਾਂਗਰਸੀ ਉਮੀਦਵਾਰ ਡਾਕਟਰ ਅਮਰ ਸਿੰਘ ਦੀ ਜਿੱਤ ਯਕੀਨੀ ਬਣਾਉਣ ਦੀ ਅਪੀਲ ਕੀਤੀ। ਸੀਟੂ ਆਗੂਆਂ ਨੇ ਦੋਸ਼ ਲਾਇਆ ਕਿ ਆਪਣੀ ਹਾਰ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਮੋਦੀ ਅਹੁਦੇ ਦੀ ਮਰਿਆਦਾ ਭੁੱਲ ਕੇ ਮੰਦੀ ਭਾਸ਼ਾ ਬੋਲਣ ਲੱਗੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ, ਕਰਮ ਚੰਦ ਬੁਰਜ ਹਕੀਮਾਂ, ਸਰੂਪ ਸਿੰਘ ਭੋਲਾ, ਰਾਜ ਜਸਵੰਤ ਤਲਵੰਡੀ, ਭੁਪਿੰਦਰ ਸਿੰਘ ਗੋਬਿੰਦਗੜ੍ਹ ਅਤੇ ਸੰਨ੍ਹੀ ਰਾਏਕੋਟ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement