ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਲਵਿੰਦਰ ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ

06:33 AM May 31, 2024 IST
ਮੁਹਾਲੀ ਵਿੱਚ ਚੋਣ ਪ੍ਰਚਾਰ ਕਰਦੇ ਹੋਏ ‘ਆਪ’ ਵਿਧਾਇਕ ਕੁਲਵੰਤ ਸਿੰਘ ਤੇ ਹੋਰ ਆਗੂ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 30 ਮਈ
ਆਮ ਆਦਮੀ ਪਾਰਟੀ ਵਿਧਾਇਕ ਕੁਲਵੰਤ ਸਿੰਘ ਨੇ ਅਖੀਰਲੇ ਦਿਨ ਪਾਰਟੀ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਵਿਧਾਇਕ ਸਮੇਤ ਉਨ੍ਹਾਂ ਦੇ ਸਮਰਥਕਾਂ ਨੇ ਟੀਮਾਂ ਬਣਾ ਕੇ ਸ਼ਹਿਰੀ ਤੇ ਪੇਂਡੂ ਹਲਕੇ ਵਿੱਚ ਚੋਣ ਮੀਟਿੰਗਾਂ ਕੀਤੀਆਂ ਅਤੇ ਬਾਜ਼ਾਰਾਂ ਵਿੱਚ ਦੁਕਾਨਾਂ ’ਤੇ ਜਾ ਕੇ ਅਤੇ ਘਰ-ਘਰ ਜਾ ਕੇ ਵੋਟਰਾਂ ਨਾਲ ਸਿੱਧਾ ਸੰਪਰਕ ਬਣਾਇਆ। ਵਿਧਾਇਕ ਕੁਲਵੰਤ ਸਿੰਘ ਨੇ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਲੋਕਾਂ ਨਾਲ ਕੀਤੇ ਵਾਅਦੇ ਅਤੇ ਗਾਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ। ਇਸ ਮੌਕੇ ਸਟੇਟ ਐਵਾਰਡੀ ਫੂਲਰਾਜ ਸਿੰਘ, ‘ਆਪ’ ਵਲੰਟੀਅਰ ਹਰਮੇਸ਼ ਸਿੰਘ ਕੁੰਭੜਾ, ਅਵਤਾਰ ਸਿੰਘ ਮੌਲੀ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਇੰਦਰਜੀਤ ਕੌਰ, ਓਪਿੰਦਰਪ੍ਰੀਤ ਕੌਰ, ਹਰਪਾਲ ਸਿੰਘ ਚੰਨਾ, ਮੁਲਾਜ਼ਮ ਆਗੂ ਚਰਨਜੀਤ ਕੌਰ, ਜਸਪਾਲ ਸਿੰਘ ਬਿੱਲਾ, ਤਰਲੋਚਨ ਸਿੰਘ ਮਟੌਰ, ਗੁਰਮੇਲ ਸਿੰਘ ਸਿੱਧੂ, ਰਾਜੀਵ ਵਸ਼ਿਸ਼ਟ, ਅਕਵਿੰਦਰ ਸਿੰਘ ਗੋਸਲ, ਗੁਰਪਾਲ ਗਰੇਵਾਲ, ਕੈਪਟਨ ਕਰਨੈਲ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ ਢਿੱਲੋਂ, ਹਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਸਵਰਨ ਲਤਾ, ਹਰਵਿੰਦਰ ਕੌਰ ਵੀ ਮੌਜੂਦ ਸਨ।

Advertisement

Advertisement