ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਦੇ ‘ਆਪ’ ਆਗੂਆਂ ਵੱਲੋਂ ਕਰਨਾਟਕ ’ਚ ਚੋਣ ਪ੍ਰਚਾਰ

08:58 PM Jun 29, 2023 IST
featuredImage featuredImage

ਪਠਾਨਕੋਟ: ਕਰਨਾਟਕ ਵਿੱਚ ਵਿਧਾਨ ਸਭਾ ਚੋਣਾਂ ਹੋਣ ਬਾਅਦ ਛੱਤੀਸਗੜ੍ਹ ਸੂਬੇ ਅੰਦਰ ਵਿਧਾਨ ਸਭਾ ਦੀਆਂ 90 ਸੀਟਾਂ ਲਈ ਅਤੇ ਰਾਜਸਥਾਨ ਤੇ ਮੱਧ ਪ੍ਰਦੇਸ਼ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਲਈ ਆਮ ਆਦਮੀ ਪਾਰਟੀ ਵੱਲੋਂ ਹੁਣੇ ਤੋਂ ਹੀ ਤਿਆਰੀਆਂ ਆਰੰਭ ਦਿੱਤੀਆਂ ਹਨ। ਇਸ ਦੇ ਮੱਦੇਨਜ਼ਰ ਪੰਜਾਬ ਵਿੱਚੋਂ ਆਮ ਆਦਮੀ ਪਾਰਟੀ ਦੇ ਆਗੂਆਂ ਦੀਆਂ ਛੱਤੀਸਗੜ੍ਹ ਵਿੱਚ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਕਿ ਉਥੇ ਪੁੱਜ ਕੇ ਚੋਣ ਪ੍ਰਚਾਰ ਕਰ ਰਹੇ ਹਨ। ਇੱਥੋਂ ਵੀ ਸੁਜਾਨਪੁਰ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਆਪਣੇ ਸਾਥੀਆਂ ਨਾਲ ਛੱਤੀਸਗੜ੍ਹ ਦੇ ਵਿਧਾਨ ਸਭਾ ਖੇਤਰ ਰਾਮਪੁਰ ਵਿੱਚ ਚੋਣ ਪ੍ਰਚਾਰ ਲਈ ਗਏ ਹੋਏ ਹਨ। ਉਨ੍ਹਾਂ ਟੈਲੀਫੋਨ ਤੇ ਇਸ ਪੱਤਰਕਾਰ ਨੂੰ ਦੱਸਿਆ ਕਿ ਛੱਤੀਸਗੜ੍ਹ ਵਿੱਚ ਵੀ ਕਾਂਗਰਸ ਅਤੇ ਭਾਜਪਾ ਤੋਂ ਲੋਕ ਬਹੁਤ ਨਾਰਾਜ਼ ਹਨ ਅਤੇ ਦੋਹਾਂ ਪਾਰਟੀਆਂ ਖਿਲਾਫ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਉਹ ਰਾਮਪੁਰ ਵਿਧਾਨ ਸਭਾ ਹਲਕੇ ਦੇ ਬਲਾਕ ਉਰਗਾ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਨੁੱਕੜ ਮੀਟਿੰਗਾਂ ਦੇ ਇਲਾਵਾ ਘਰ-ਘਰ ਵੀ ਜਾ ਰਹੇ ਹਨ। ਲੋਕਾਂ ਦਾ ਆਮ ਆਦਮੀ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਛੱਤੀਸਗੜ੍ਹ ਵਿੱਚ ਵੀ ਆਮ ਆਦਮੀ ਪਾਰਟੀ ਜਿੱਤ ਪ੍ਰਾਪਤ ਕਰੇਗੀ।

Advertisement

-ਪੱਤਰ ਪ੍ਰੇਰਕ

Advertisement

Advertisement
Tags :
‘ਆਪ’ਆਗੂਆਂਕਰਨਾਟਕ:ਪੰਜਾਬਪ੍ਰਚਾਰਵੱਲੋਂ