ਵਿਧਾਇਕ ਰੰਧਾਵਾ ਵੱਲੋਂ ਲਾਲੜੂ ਖੇਤਰ ਵਿੱਚ ਚੋਣ ਪ੍ਰਚਾਰ
06:13 AM May 16, 2024 IST
Advertisement
ਲਾਲੜੂ:
Advertisement
ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਲੋਕ ਸਭਾ ਤੋਂ ਡਾ. ਬਲਬੀਰ ਸਿੰਘ ਦੇ ਹੱਕ ਵਿੱਚ ਅੱਜ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਜਨ ਸੰਪਰਕ ਮੁਹਿੰਮ ਚਲਾਈ ਗਈ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਥਾਵਾਂ ’ਤੇ ਜਨ ਸਭਾਵਾਂ ਨੂੰ ਸੰਬੋਧਨ ਕੀਤਾ ਅਤੇ ਘਰ-ਘਰ ਜਾ ਕੇ ਵੋਟਾਂ ਮੰਗੀਆਂ। ਸ੍ਰੀ ਰੰਧਾਵਾ ਨੇ ਵਾਰਡ ਨੰਬਰ-9 ਦੇ ਪਿੰਡ ਆਲਮਗੀਰ ਅਤੇ ਵਾਰਡ ਨੰਬਰ 4 ਸਰਦਾਰਪੁਰਾ ਲਾਲੜੂ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ, ‘‘ਹਲਕਾ ਡੇਰਾਬੱਸੀ ਦੇ ਲੋਕਾਂ ਨੇ ਉਨ੍ਹਾਂ ਨੂੰ ਭਾਰੀ ਬਹੁਮੱਤ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ ਹੈ, ਉਥੇ ਹੀ ਹੁਣ ਲੋਕ ਸਭਾ ਹਲਕੇ ਦੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਆਵਾਜ਼ ਬੁਲੰਦ ਕਰ ਕੇ ਡਾ. ਬਲਬੀਰ ਸੈਣੀ ਨੂੰ ਦੇਸ਼ ਦੀ ਸੰਸਦ ਵਿੱਚ ਪਹੁੰਚਾਉਣ ਤਾਂ ਜੋ ਇਸ ਸਰਹੱਦੀ ਖੇਤਰ ਦੇ ਲੋਕਾਂ ਦੀ ਆਵਾਜ਼ ਨੂੰ ਸੰਸਦ ਵਿੱਚ ਬੁਲੰਦ ਕੀਤਾ ਜਾ ਸਕੇ।’’ -ਪੱਤਰ ਪ੍ਰੇਰਕ
Advertisement