ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਜਰੀਵਾਲ ਅਤੇ ਮਾਨ ਵੱਲੋਂ ਮੱਧ ਪ੍ਰਦੇਸ਼ ਵਿੱਚ ਚੋਣ ਪ੍ਰਚਾਰ

08:36 AM Nov 09, 2023 IST
ਮੱਧ ਪ੍ਰਦੇਸ਼ ਵਿੱਚ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰੋਡ ਸ਼ੋਅ ’ਚ ਸ਼ਮੂਲੀਅਤ ਕਰਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਗਵਾਲੀਅਰ/ਚੰਡੀਗੜ੍ਹ, 8 ਨਵੰਬਰ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ‘ਆਪ’ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ‘ਆਪ’ ਉਮੀਦਵਾਰ ਦੇ ਨਾਲ ਚਚੌੜਾ-ਬੀਨਾਗੰਜ ਵਿਧਾਨ ਸਭਾ ਹਲਕੇ ’ਚ ਵੱਖ-ਵੱਖ ਥਾਵਾਂ ’ਤੇ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ‘ਆਪ’ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਤੇ ਭਾਜਪਾ ਨੇਤਾਵਾਂ ਨੇ ਦੇਸ਼ ਦੀ ਜਨਤਾ ਨਾਲ ਸਿਰਫ਼ ਜੁਮਲੇਬਾਜ਼ੀ ਕੀਤੀ ਹੈ ਜਿਨ੍ਹਾਂ ਨੇ ਆਪਣੇ ਸਾਢੇ ਨੌਂ ਸਾਲਾਂ ਦੇ ਸ਼ਾਸਨ ਦੌਰਾਨ ਆਮ ਲੋਕਾਂ ਲਈ ਕੁਝ ਵੀ ਨਹੀਂ ਕੀਤਾ।
ਸ੍ਰੀ ਮਾਨ ਨੇ ਕਿਹਾ ਕਿ ਭਾਜਪਾ ਦਾ 15 ਲੱਖ ਰੁਪਏ ਦਾ ਵਾਅਦਾ ਮਹਿਜ਼ ਜੁਮਲਾ ਹੀ ਸਾਬਤ ਹੋਇਆ ਹੈ ਅਤੇ ਦੋ ਕਰੋੜ ਨੌਕਰੀਆਂ ਦੀ ਗੱਲ ਵੀ ਜੁਮਲਾ ਹੀ ਨਿਕਲੀ। ਉਨ੍ਹਾਂ ਕਿਹਾ ਕਿ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਮੋਦੀ ਚਾਹ ਵੇਚਣ ਦੀ ਗੱਲ ਕਰਦੇ ਸਨ ਪਰ ਉਨ੍ਹਾਂ ਨੂੰ ਇਹ ਵੀ ਸ਼ੱਕ ਹੈ ਕਿ ਉਨ੍ਹਾਂ ਨੂੰ ਚਾਹ ਬਣਾਉਣੀ ਵੀ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਦੇਸ਼ ਦੇ ਕਿਸਾਨਾਂ ਦੀ ਹਾਲਤ ਹੋਰ ਤਰਸਯੋਗ ਕਰ ਦਿੱਤੀ ਹੈ। ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨ ਅੱਜ ਭੁੱਖੇ ਸੌਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਰੋਡ ਸ਼ੋਅ ਵਿੱਚ ਲੋਕਾਂ ਦਾ ਭਾਰੀ ਇਕੱਠ ਹੀ ਮੱਧ ਪ੍ਰਦੇਸ਼ ਵਿੱਚ ਬਦਲਾਅ ਦਾ ਸਬੂਤ ਹੈ।
ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲਾਂ ਦਿੱਲੀ ਤੇ ਫੇਰ ਪੰਜਾਬ ਵਿੱਚ ਬਹੁਤ ਕੰਮ ਕੀਤਾ ਹੈ। ਦਿੱਲੀ ਤੇ ਪੰਜਾਬ ਵਾਂਗ ਮੱਧ ਪ੍ਰਦੇਸ਼ ਵਿੱਚ ਵੀ ਸਰਕਾਰ ਬਣੀ ਤਾਂ ਅਸੀਂ ਇਸੇ ਤਰ੍ਹਾਂ ਕੰਮ ਕਰਾਂਗੇ। ਇੱਥੇ ਵੀ ਲੋਕਾਂ ਨੂੰ ਮੁਫਤ ਬਜਿਲੀ ਦਿੱਤੀ ਜਾਵੇਗੀ। ਅਸੀਂ ਇਲਾਜ ਲਈ ਮੁਹੱਲਾ ਕਲੀਨਿਕ ਬਣਾਵਾਂਗੇ ਤੇ ਬੱਚਿਆਂ ਦੀ ਪੜ੍ਹਾਈ ਲਈ ਚੰਗੇ ਸਰਕਾਰੀ ਸਕੂਲ ਬਣਾਵਾਂਗੇ।

Advertisement

Advertisement