ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਗਵੰਤ ਮਾਨ ਤੇ ਕੇਜਰੀਵਾਲ ਵੱਲੋਂ ਰਾਜਸਥਾਨ ਵਿੱਚ ਚੋਣ ਪ੍ਰਚਾਰ

09:03 AM Nov 22, 2023 IST
ਰਾਜਸਥਾਨ ਦੇ ਸੀਕਰ ਤੇ ਅਲਵਰ ਵਿਖੇ ਰੋਡ ਸ਼ੋਅ ’ਚ ਹਿੱਸਾ ਲੈਂਦੇ ਹੋਏ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ।

ਟ੍ਰਿਬਿਊਨ ਨਿਊਜ਼ ਸਰਵਿਸ
ਸੀਕਰ/ਅਲਵਰ/ਚੰਡੀਗੜ੍ਹ, 21 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਰਾਜਸਥਾਨ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਦੋਵੇਂ ਆਗੂਆਂ ਨੇ ਪਾਰਟੀ ਉਮੀਦਵਾਰਾਂ ਦੇ ਹੱਕ ’ਚ ਰਾਜ ਦੇ ਸੀਕਰ ਤੇ ਅਲਵਰ ਜ਼ਿਲ੍ਹਿਆਂ ਦੇ ਕਈ ਵਿਧਾਨ ਸਭਾ ਹਲਕਿਆਂ ’ਚ ਵੱਖ-ਵੱਖ ਥਾਵਾਂ ’ਤੇ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ‘ਆਪ’ ਦੇ ਹੱਕ ਵਿਚ ਭੁਗਤਣ ਦੀ ਅਪੀਲ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਰੋਡ ਸ਼ੋਅ ’ਚ ਲੋਕਾਂ ਦੀ ਭੀੜ ਬਦਲਾਅ ਵੱਲ ਇਸ਼ਾਰਾ ਕਰਦੀ ਹੈ ਕਿਉਂਕਿ ਇੰਨੀ ਭੀੜ ਹੀ ਪੰਜਾਬ ਤੇ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਵੀ ਇਕੱਠੀ ਹੁੰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਰਾਜਸਥਾਨ ’ਚ ‘ਆਪ’ ਹੂੰਝਾ ਫੇਰ ਜਿੱਤ ਹਾਸਲ ਕਰੇਗੀ।
ਸ੍ਰੀ ਮਾਨ ਨੇ ਕਿਹਾ ਕਿ ‘ਆਪ’ ਆਮ ਲੋਕਾਂ ਦੀ ਪਾਰਟੀ ਹੈ। ਇਸੇ ਕਰਕੇ ਉਹ ਪੰਜਾਬ ਦੇ ਮੁੱਖ ਮੰਤਰੀ ਬਣ ਸਕੇ ਹਨ। ਇਹ ਪਾਰਟੀ ਆਮ ਲੋਕਾਂ ਨੂੰ ਵਿਧਾਇਕ, ਸੰਸਦ ਮੈਂਬਰ ਅਤੇ ਚੇਅਰਮੈਨ ਬਣਾਉਂਦੀ ਹੈ ਜਦਕਿ ਦੂਜੀਆਂ ਪਾਰਟੀਆਂ ’ਚ ਵੱਡੇ ਲੋਕਾਂ ਨੂੰ ਮੌਕੇ ਮਿਲਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਤੇ ਭਾਜਪਾ ਨੇਤਾਵਾਂ ਨੇ ਦੇਸ਼ ਦੀ ਜਨਤਾ ਨਾਲ ਸਿਰਫ ਜੁਮਲੇਬਾਜ਼ੀ ਕੀਤੀ ਹੈ ਜਿਨ੍ਹਾਂ ਨੇ ਆਪਣੇ ਸਾਢੇ ਨੌਂ ਸਾਲਾਂ ਦੇ ਸ਼ਾਸਨ ਦੌਰਾਨ ਮੋਦੀ ਸਰਕਾਰ ਨੇ ਆਮ ਲੋਕਾਂ ਲਈ ਕੁਝ ਵੀ ਚੰਗਾ ਨਹੀਂ ਕੀਤਾ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਦਾ 15 ਲੱਖ ਰੁਪਏ ਦਾ ਵਾਅਦਾ ਮਹਿਜ਼ ਜੁਮਲਾ ਹੀ ਸਾਬਤ ਹੋਇਆ ਹੈ। 2 ਕਰੋੜ ਨੌਕਰੀਆਂ ਦੀ ਗੱਲ ਵੀ ਜੁਮਲਾ ਹੀ ਨਿਕਲੀ।
ਉਨ੍ਹਾਂ ਕਿਹਾ ਕਿ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਸ੍ਰੀ ਮੋਦੀ ਚਾਹ ਵੇਚਣ ਦੀ ਗੱਲ ਕਰਦੇ ਸਨ ਪਰ ਉਨ੍ਹਾਂ (ਮੈਨੂੰ) ਨੂੰ ਸ਼ੱਕ ਹੈ ਕਿ ਉਨ੍ਹਾਂ ਨੂੰ ਚਾਹ ਬਣਾਉਣੀ ਵੀ ਨਹੀਂ ਆਉਂਦੀ।
ਉਨ੍ਹਾਂ ਕਿਹਾ ਕਿ ‘ਆਪ’ ਨੇ ਦਿੱਲੀ ਤੇ ਪੰਜਾਬ ’ਚ ਬਹੁਤ ਕੰਮ ਕੀਤਾ ਹੈ। ਜੇਕਰ ਇੱਥੇ ਵੀ ਸਰਕਾਰ ਬਣੀ ਤਾਂ ਅਸੀਂ ਵੀ ਇਸੇ ਤਰ੍ਹਾਂ ਕੰਮ ਕਰਾਂਗੇ। ਇੱਥੇ ਵੀ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਜਾਵੇਗੀ। ‘ਆਪ’ ਲੋਕਾਂ ਦੇ ਇਲਾਜ ਲਈ ਮੁਹੱਲਾ ਕਲੀਨਿਕ ਬਣਾਵੇਗੀ ਤੇ ਬੱਚਿਆਂ ਦੀ ਪੜ੍ਹਾਈ ਲਈ ਚੰਗੇ ਸਰਕਾਰੀ ਸਕੂਲ ਬਣਾਵੇਗੀ।

Advertisement

Advertisement